ਮੁੱਖ ਮੰਤਰੀ ਚੰਨੀ ਦਾ ਵੱਡਾ ਫ਼ੈਸਲਾ: ਰੇਲ ਟਰੈਕ ’ਤੇ ਧਰਨਾ ਦੇਣ ਵਾਲੇ ਕਿਸਾਨਾਂ 'ਤੇ ਦਰਜ ਕੇਸ ਹੋਣਗੇ ਵਾਪਸ

10/02/2021 2:16:41 PM

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਵੱਡਾ ਆਦੇਸ਼ ਜਾਰੀ ਕੀਤਾ ਗਿਆ, ਜਿਸ ਅਨੁਸਾਰ ਰੇਲ ਟਰੈਕ ’ਤੇ ਧਰਨਾ ਦੇਣ ਵਾਲੇ ਕਿਸਾਨਾਂ ’ਤੇ ਦਰਜ ਹੋਏ ਕੇਸ ਵਾਪਸ ਲੈਣ ਦਾ ਆਦੇਸ਼ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਆਰ.ਪੀ.ਐੱਫ (ਰੇਲਵੇ ਪ੍ਰੋਟੈਕਸ਼ਨ ਫੋਰਸ) ਨੂੰ ਤੁਰੰਤ ਉਕਤ ਸਾਰੇ ਕੇਸ ਵਾਪਸ ਲੈਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਜਦੋਂ ਤੋਂ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਹ ਉਦੋਂ ਤੋਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਐਕਟਿਵ ਹਨ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ

ਇਸ ਦੇ ਨਾਲ ਹੀ ਕੋਵਿਡ ਦੌਰਾਨ ਆਪਣੇ ਮਾਪੇ ਗਵਾਉਣ ਵਾਲੀਆਂ ਕੁੜੀਆਂ ਲਈ ਵੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨੇ ਆਸ਼ੀਰਵਾਦ ਯੋਜਨਾ ਤਹਿਤ ਲਾਭ ਪਾਤਰੀ ਕੁੜੀਆਂ ਦੀ ਆਮਦਨੀ ਦੀ ਹੱਦ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ। ਇਸ ਨਾਲ ਹੀ 1.1.2004 ਤੋਂ ਬਾਅਦ ਨਿਯੁਕਤ ਕੀਤੇ ਗਏ ਸਰਕਾਰੀ ਕਰਮਚਾਰੀਆਂ ਲਈ ਪਰਿਵਾਰਕ ਪੈਨਸ਼ਨ ਨੂੰ ਵੀ ਮਨਜ਼ੂਰੀ ਦਿੱਤੀ।

ਪੜ੍ਹੋ ਇਹ ਵੀ ਖ਼ਬਰ - CM ਚੰਨੀ ਦੇ ਨਵੇਂ ਫ਼ੈਸਲਿਆਂ ਤੋਂ ਨਵਜੋਤ ਸਿੱਧੂ ਹੀ ਨਹੀਂ ਸਗੋਂ ਮਾਝਾ ਬ੍ਰਿਗੇਡ ਵੀ ਖੁਸ਼ ਨਹੀਂ, ਜਾਣੋ ਕੀ ਹੈ ਕਾਰਨ

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਚੇਅਰਮੈਨ, ਰੇਲਵੇ ਬੋਰਡ ਨੂੰ ਇਸ ਸਾਰੇ ਮਾਮਲੇ 'ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਵੱਖੋ-ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਖ਼ਿਲਾਫ਼ ਦਰਜ਼ ਮਾਮਲੇ ਵਾਪਸ ਲੈਣ ਲਈ ਅਰਜੋਈ ਕੀਤੀ ਹੈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੁਆਰਾ ਲਾਗੂ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਅੰਦੋਲਨ ਦੌਰਾਨ ਵੱਖੋ-ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ ਪੰਜਾਬ ਵਿਖੇ 2020 ਅਤੇ 2021 ਦੌਰਾਨ ਰੇਲਵੇ ਟ੍ਰੈਕਾਂ 'ਤੇ ਧਰਨੇ ਦਿੱਤੇ ਸਨ। ਇਸੇ ਦੇ ਨਤੀਜੇ ਵਜੋਂ ਆਰ.ਪੀ.ਐੱਫ. ਵੱਲੋਂ ਉਨ੍ਹਾਂ ਖ਼ਿਲਾਫ਼ 30 ਕੇਸ ਦਰਜ ਕੀਤੇ ਗਏ ਸਨ।

 


rajwinder kaur

Content Editor

Related News