ਚਰਨਜੀਤ ਚੰਨੀ ਸਰਕਾਰ ਦਾ ਵਿਸਥਾਰ : ਸਹੁੰ ਚੁੱਕ ਸਮਾਗਮ ’ਚ ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

09/26/2021 6:23:30 PM

ਚੰਡੀਗੜ੍ਹ : ਨਵੇਂ ਮੁੱਖ ਮੰਤਰੀ ਚਨਰਜੀਤ ਸਿੰਘ ਚੰਨੀ ਦੀ ਕੈਬਨਿਟ ਦਾ ਵਿਸਥਾਰ ਕਰ ਦਿਤਾ ਗਿਆ ਹੈ। ਨਵੀਂ ਵਜ਼ਾਰਤ ਵਿਚ ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਕਾਕਾ ਰਣਦੀਪ ਸਿੰਘ, ਰਾਣਾ ਗੁਰਜੀਤ ਸਿੰਘ, ਗੁਰਕੀਰਤ ਕੋਟਲੀ, ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸ਼ਾਮਲ ਗਿਆ ਹੈ। ਰਾਜ ਭਵਨ ਵਿਚ ਹੋਏ ਸਮਾਗਮ ਵਿਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਨਵੇਂ ਚੁਣੇ ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ਪਹਿਲੇ ਗੇੜ ’ਚ ਹਲਫ਼ ਲੈ ਚੁੱਕੇ ਹਨ।

ਇਹ ਵੀ ਪੜ੍ਹੋ : ਚੰਨੀ ਦੀ ਕੈਬਨਿਟ ਦੇ ਵਿਸਥਾਰ ਤੋਂ ਪਹਿਲਾਂ ਕਾਂਗਰਸ ’ਚ ਵੱਡਾ ਧਮਾਕਾ, 6 ਵਿਧਾਇਕਾਂ ਨੇ ਸਿੱਧੂ ਨੂੰ ਲਿੱਖੀ ਚਿੱਠੀ

ਇਸ ਸਹੁੰ ਚੁੱਕ ਸਮਾਗਮ ਵਿਚ ਕੁੱਲ ਹਿੰਦ ਕਾਂਗਰਸ ਦੇ ਸੀਨੀਅਰ ਆਗੂਆਂ ਸਮੇਤ ਸੂਬਾ ਕਾਂਗਰਸ ਦੇ ਸੀਨੀਅਰ ਆਗੂ ਵੀ ਸ਼ਾਮਲ ਹੋਏ। ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿਚ 7 ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਜਦਕਿ ਕੈਪਟਨ ਧੜੇ ਦੇ 5 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਮੰਤਰੀ ਮੰਡਲ ਵਿਚ ਜਿਹੜੇ ਪੁਰਾਣੇ ਨਾਮ ਸ਼ਾਮਲ ਕੀਤੇ ਗਏ ਹਨ, ਉਨ੍ਹਾਂ ਵਿਚ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਅਰੁਣਾ ਚੌਧਰੀ, ਰਜ਼ੀਆ ਸੁਲਤਾਨਾ, ਵਿਜੇ ਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਦੇ ਨਾਂ ਸ਼ਾਮਲ ਹਨ।

Gurminder Singh

This news is Content Editor Gurminder Singh