ਕੰਗਨਾ ''ਤੇ ਬੋਲੇ MP ਚਰਨਜੀਤ ਚੰਨੀ, ਕਿਹਾ- ''ਇਹਨੂੰ ਜ਼ਿਆਦਾ ਸੀਰੀਅਸ ਲੈਣ ਦੀ ਲੋੜ ਨਹੀਂ...''
Monday, Sep 02, 2024 - 05:45 AM (IST)
ਚੰਡੀਗੜ੍ਹ (ਮਨਜੋਤ)- ਬੀਤੇ ਕਈ ਦਿਨਾਂ ਤੋਂ ਬਾਲੀਵੁੱਡ ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਆਪਣੀ ਬਿਆਨਬਾਜ਼ੀ ਤੇ ਫ਼ਿਲਮ 'ਐਮਰਜੈਂਸੀ' ਕਾਰਨ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਸ ਦੀ ਇਸ ਫ਼ਿਲਮ 'ਚ ਸਿੱਖਾਂ ਦੇ ਕਿਰਦਾਰ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤੇ ਜਾਣ ਕਾਰਨ ਸਿੱਖ ਜਥੇਬੰਦੀਆਂ 'ਚ ਰੋਸ ਹੈ, ਜਿਸ ਕਾਰਨ ਇਸ ਫ਼ਿਲਮ ਦੇ ਰਿਲੀਜ਼ ਹੋਣ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੰਗਨਾ ਬਾਰੇ ਬੋਲਦਿਆਂ ਕਿਹਾ ਕਿ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਜਾਜ਼ਤ ਤੋਂ ਬਿਨਾਂ ਨਾ ਚੱਲੇਗੀ ਤੇ ਨਾ ਹੀ ਚੱਲਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਨਹਿਰ 'ਚ ਨਹਾਉਣ ਦੀ 'ਜ਼ਿੱਦ' ਨੇ ਖੋਹ ਲਿਆ 2 ਭੈਣਾਂ ਦਾ 'ਇਕਲੌਤਾ' ਭਰਾ, ਡੁੱਬਣ ਕਾਰਨ ਹੋ ਗਈ ਮੌਤ
ਉਨ੍ਹਾਂ ਕਿਹਾ ਕਿ ਫਿਲਮ ’ਚ ਸਿੱਖ ਇਤਿਹਾਸ ਨੂੰ ਦਰਸਾਉਣ ਲਈ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਵਾਨਗੀ ਲੈਣੀ ਪਵੇਗੀ ਕਿਉਂਕਿ ਇਹ ਸਿੱਖ ਕੌਮ ਅੰਦਰ ਸਭ ਤੋਂ ਉੱਚੀ ਅਥਾਰਟੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਫਿਲਮਾਂ ’ਚ ਸਿੱਖ ਇਤਿਹਾਸ ਦੇ ਕਿਸੇ ਵੀ ਚਿਤਰਣ ਦੀ ਸਮੀਖਿਆ ਕਰ ਕੇ ਪ੍ਰਵਾਨਗੀ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇ ਕੰਗਨਾ ਨੇ ਆਪਣੀ ਫਿਲਮ ਚਲਾਉਣੀ ਹੈ ਤਾਂ ਪਹਿਲਾਂ ਇਹ ਫਿਲਮ ਸ਼੍ਰੋਮਣੀ ਕਮੇਟੀ ਨੂੰ ਦਿਖਾਈ ਜਾਵੇ ਤੇ ਸਿੱਖ ਇਤਿਹਾਸ ਦੇ ਕਿਰਦਾਰ ਨੂੰ ਸਹੀ ਢੰਗ ਨਾਲ ਦਿਖਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੰਗਨਾ ਨੂੰ ਜ਼ਿਆਦਾ ਗੰਭੀਰਤਾ ਨਾਲ ਲੈਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਉਸ ਦੀਆਂ ਗੱਲਾਂ 'ਤੇ ਜ਼ਿਆਦਾ ਧਿਆਨ ਦੇਣ ਦੀ ਲੋੜ ਨਹੀਂ ਤੇ ਉਸ ਦੇ ਮੁੱਦਿਆਂ ਨੂੰ ਜ਼ਿਆਦਾ ਉਛਾਲਿਆ ਵੀ ਨਹੀਂ ਜਾਣਾ ਚਾਹੀਦਾ।
ਇਹ ਵੀ ਪੜ੍ਹੋ- ਸਖ਼ਤ ਹੋਇਆ ਪ੍ਰਸ਼ਾਸਨ ; ਪਲਾਟ 'ਚ ਮਿਲੀ ਗੰਦਗੀ ਜਾਂ ਕੁੱਤੇ ਨੇ ਸੜਕ 'ਤੇ ਕੀਤੀ 'ਪੌਟੀ' ਤਾਂ ਮਾਲਕ ਨੂੰ ਹੋਵੇਗਾ ਜੁਰਮਾਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e