ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ

Friday, Jul 17, 2026 - 11:02 AM (IST)

ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ

ਚੰਡੀਗੜ੍ਹ/ਜਲੰਧਰ (ਅੰਕੁਰ, ਵਿਨੈ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਹਾਈਕਮਾਂਡ ਨਾਲ ਅਹਿਮ ਮੀਟਿੰਗ ਕੀਤੀ। ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਰਨਾਟਕ ਦੇ ਇੰਚਾਰਜ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਕਾਂਗਰਸ ਦੇ ਅੰਦਰੂਨੀ ਕਲੇਸ਼ ਨੂੰ ਖ਼ਤਮ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਦੇ ਨਾਲ ਸੁਰਜੇਵਾਲਾ ਨੇ ਰਾਹੁਲ ਗਾਂਧੀ ਅਤੇ ਏ. ਆਈ. ਸੀ. ਸੀ. ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਵੱਖਰੇ ਤੌਰ ’ਤੇ ਮੀਟਿੰਗ ਕਰਵਾਈ।

ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਬਾਹਰ ਆਏ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਪੰਜਾਬ ਕਾਂਗਰਸ ਵਿਚ ਚੱਲ ਰਹੀ ਧੜੇਬਾਜ਼ੀ ਨੂੰ ਮੀਡੀਆ ਟ੍ਰਾਇਲ ਦੱਸ ਕੇ ਖ਼ੁਦ ਨੂੰ ਪੂਰੀ ਤਰ੍ਹਾਂ ਬੇਕਸੂਰ ਸਾਬਤ ਕਰਨ ਦਾ ਯਤਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਦਾ ਮੀਡੀਆ ਟ੍ਰਾਇਲ ਹੋਇਆ, ਜਿਸ ਦੀ ਕੋਈ ਲੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਉਹ ਆਪਣੀ ਗੱਲ ਕਾਂਗਰਸ ਹਾਈਕਮਾਂਡ ਦੇ ਸਾਹਮਣੇ ਰੱਖ ਚੁੱਕੇ ਹਨ ਅਤੇ ਆਖਰੀ ਫ਼ੈਸਲਾ ਹਾਈਕਮਾਂਡ ਵੱਲੋਂ ਹੀ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਹਾਈਕਮਾਂਡ ਵੱਲੋਂ ਜਾਰੀ ਹੁਕਮ ਉਨ੍ਹਾਂ ਲਈ ਸਭ ਤੋਂ ਉੱਪਰ ਹਨ।

ਇਹ ਵੀ ਪੜ੍ਹੋ: PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ

PunjabKesari

ਚੰਨੀ ਨੇ ਕਿਹਾ ਕਿ ਉਹ ਪਾਰਟੀ ਦੇ ਵਰਕਰ ਵੀ ਹਨ ਅਤੇ ਆਗੂ ਵੀ। ਪਾਰਟੀ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਵੀਰਵਾਰ ਨੂੰ ਦਿੱਲੀ ਬੁਲਾਇਆ ਗਿਆ ਸੀ। ਅਸੀਂ ਸਾਰੇ ਪਾਰਟੀ ਦੇ ਨਾਲ ਹਾਂ। ਰਾਹੁਲ ਗਾਂਧੀ ਸਾਡੇ ਆਗੂ ਹਨ ਅਤੇ ਅਸੀਂ ਸਾਰੇ ਉਨ੍ਹਾਂ ਨੂੰ ਪਿਆਰ ਕਰਦੇ ਹਾਂ ਅਤੇ ਉਨ੍ਹਾਂ ਦੇ ਨਾਲ ਹੀ ਸਾਡਾ ਜਿਊਣਾ-ਮਰਨਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਵਰਕਰ, ਆਗੂ ਪਾਰਟੀ ਦੇ ਨਾਲ ਹਨ।

ਚੰਨੀ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਨੂੰ ਨੀਵਾਂ ਵਿਖਾਉਣ ਅਤੇ ਨਾ ਹੀ ਪਾਰਟੀ ਨੂੰ ਕਿਸੇ ਤਰ੍ਹਾਂ ਦੀ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੋਰਿੰਡਾ ਵਿਚ ਉਨ੍ਹਾਂ ਦੇ ਘਰ ਹੋਈ ਮੀਟਿੰਗ ਪਾਰਟੀ ਦੀਆਂ ਗਤੀਵਿਧੀਆਂ ਦਾ ਹਿੱਸਾ ਸੀ। ਇਸ ਤੋਂ ਬਾਅਦ ਚੰਡੀਗੜ੍ਹ ਵਿਚ ਰਾਣਾ ਗੁਰਜੀਤ ਸਿੰਘ ਦੇ ਘਰ ਹੋਈ ਮੀਟਿੰਗ ਪੰਜਾਬ ਕਾਂਗਰਸ ਦੇ ਇੰਚਾਰਜ ਨੂੰ ਮਿਲਣ ਲਈ ਰੱਖੀ ਗਈ ਸੀ। ਚੰਨੀ ਨੇ ਕਿਹਾ ਕਿ ਇਸ ਸਮੇਂ ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ' (ਸਭ ਠੀਕ) ਹੈ।

ਇਹ ਵੀ ਪੜ੍ਹੋ: ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ

ਪਾਰਟੀ ਦੀ ਵਿਚਾਰਧਾਰਾ ਦੇ ਉਲਟ ਜਾਣ ਦੀ ਹਿੰਮਤ ਕਦੇ ਨਹੀਂ ਕੀਤੀ
ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਦੇ ਉਲਟ ਜਾਣ ਦੀ ਹਿੰਮਤ ਉਨ੍ਹਾਂ ਨੇ ਕਦੇ ਨਹੀਂ ਕੀਤੀ ਹੈ ਅਤੇ ਨਾ ਹੀ ਭਵਿੱਖ ਵਿਚ ਕਦੇ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਪੰਜਾਬ ਵਿਚ ਕਾਂਗਰਸ ਦੀ ਮਜ਼ਬੂਤੀ ਲਈ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਦੇਵੇਗੀ, ਉਸ ਨੂੰ ਉਹ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।
ਦਿਲਚਸਪ ਗੱਲ ਇਹ ਹੈ ਕਿ ਚਰਨਜੀਤ ਸਿੰਘ ਚੰਨੀ ਦੇ ਬਿਆਨਾਂ ਵਿਚ ਆਈ ਨਰਮੀ ਹਾਈਕਮਾਂਡ ਦੇ ਸਖ਼ਤ ਰਵੱਈਏ ਤੋਂ ਬਾਅਦ ਆਈ ਹੈ ਜਾਂ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਦਿੱਤੇ ਜਾਣ ਦਾ ਇਸ਼ਾਰਾ ਕੀਤਾ ਗਿਆ ਹੈ, ਇਸ ਸਬੰਧੀ ਅਜੇ ਕੁਝ ਵੀ ਕਹਿਣਾ ਮੁਸ਼ਕਿਲ ਹੈ ਪਰ ਆਉਣ ਵਾਲੇ ਦਿਨਾਂ ਵਿਚ ਇਸ ਸੱਚਾਈ ਤੋਂ ਪਰਦਾ ਜ਼ਰੂਰ ਉੱਠੇਗਾ।

ਇਹ ਵੀ ਪੜ੍ਹੋ: ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ ਸ਼ੁਰੂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News