ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ (ਵੀਡੀਓ)
Wednesday, Aug 19, 2026 - 01:46 PM (IST)
ਚੰਡੀਗੜ੍ਹ- ਪੰਜਾਬ ਕਾਂਗਰਸ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਲੈ ਕੇ ਅੱਜ ਨਵੀਂ ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਦਿੱਲੀ ਵਿਚ ਅੱਜ ਹੋਣ ਵਾਲੀ ਮੀਟਿੰਗ ਤੋਂ ਚਰਨਜੀਤ ਸਿੰਘ ਚੰਨੀ ਨੇ ਦੂਰੀ ਬਣਾ ਲਈ ਹੈ। ਦਰਅਸਲ ਖ਼ਬਰ ਸਾਹਮਣੇ ਆਈ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਮੀਟਿੰਗ ਤੋਂ ਕਿਨਾਰਾ ਕਰ ਲਿਆ ਹੈ। ਉਥੇ ਹੀ ਸੂਬਾ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਅਤੇ ਸਾਬਕਾ ਸੰਸਦ ਮੈਂਬਰ ਵਿਜੇਇੰਦਰ ਸਿੰਗਲਾ ਮੀਟਿੰਗ 'ਚ ਮੌਜੂਦ ਰਹਿਣਗੇ।
ਇਥੇ ਇਹ ਵੀ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਾ ਵੜਿੰਗ ਦੀ ਅਗਵਾਈ ਦਾ ਲਗਾਤਾਰ ਵਿਰੋਧ ਕੀਤਾ ਹੈ ਪਰ ਕਾਂਗਰਸ ਹਾਈਕਮਾਨ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ। ਇਹ ਉਨ੍ਹਾਂ ਦੀ ਨਾਰਾਜ਼ਗੀ ਦਾ ਕਾਰਨ ਮੰਨਿਆ ਜਾ ਰਿਹਾ ਹੈ।ਚੰਨੀ ਨੇ ਆਪਣੇ ਰੁਝੇਵਿਆਂ ਅਤੇ ਜ਼ਰੂਰੀ ਕੰਮਾਂ ਦਾ ਹਵਾਲਾ ਦਿੰਦੇ ਬੈਠਕ ਤੋਂ ਦੂਰੀ ਬਣਾਈ ਹੈ, ਜਿਸ ਕਾਰਨ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ! ਸਾਹਮਣੇ ਆਇਆ ਪੂਰਾ ਸੱਚ
ਪੰਜਾਬ ਕਾਂਗਰਸ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਲੈ ਕੇ ਅੱਜ ਨਵੀਂ ਦਿੱਲੀ 'ਚ ਹੋਣ ਵਾਲੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਰਾਸ਼ਟਰੀ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਰਾਹੁਲ ਗਾਂਧੀ ਵੀ ਮੌਜੂਦ ਰਹਿਣਗੇ। ਦੁਪਹਿਰ 3 ਵਜੇ ਹੋਣ ਵਾਲੀ ਇਸ ਮੀਟਿੰਗ 'ਚ ਪੰਜਾਬ ਨਾਲ ਸਬੰਧਤ ਕਈ ਸੀਨੀਅਰ ਆਗੂਆਂ ਦੀ ਮੌਜੂਦਗੀ ਰਹੇਗੀ। ਸਿਆਸੀ ਤੌਰ ’ਤੇ ਇਹ ਮੀਟਿੰਗ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਕਾਂਗਰਸ ਨੂੰ ਸਭ ਤੋਂ ਪਹਿਲਾਂ ਆਪਣੇ ਘਰ ਨੂੰ ਸੰਭਾਲਣ ਦੀ ਚੁਣੌਤੀ ਦਰਪੇਸ਼ ਹੈ।
ਪਾਰਟੀ ਅੰਦਰ ਵੱਖ-ਵੱਖ ਆਗੂਆਂ ਦੇ ਧੜਿਆਂ ਵਿਚਕਾਰ ਚੱਲ ਰਹੀ ਖਿੱਚੋਤਾਣ ਦਾ ਸਿੱਧਾ ਅਸਰ ਜ਼ਮੀਨੀ ਪੱਧਰ 'ਤੇ ਪਾਰਟੀ ਦੀ ਸਰਗਰਮੀ ਅਤੇ ਸੰਗਠਨ 'ਤੇ ਪੈ ਰਿਹਾ ਹੈ। ਇਹ ਵੀ ਚਰਚਾ ਹੈ ਕਿ ਰਾਹੁਲ ਗਾਂਧੀ ਜਲਦੀ ਹੀ ਵਿਧਾਨ ਸਭਾ ਚੋਣ ਮੁਹਿੰਮ ਸ਼ੁਰੂ ਕਰਨ ਲਈ ਪੰਜਾਬ ਦਾ ਦੌਰਾ ਕਰਨਗੇ। ਉਹ ਪੰਜਾਬ ਦੇ ਆਗੂਆਂ ਨਾਲ ਇਕ ਵੱਖਰੀ ਮੀਟਿੰਗ ਕਰ ਸਕਦੇ ਹਨ।
ਇਹ ਵੀ ਪੜ੍ਹੋ: ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3 ਅਧਿਕਾਰੀਆਂ ਬਾਰੇ ਅਦਾਲਤ ਦਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
