ਬਹਿਬਲ ਕਲਾਂ ਗੋਲੀਕਾਂਡ: ਚਰਨਜੀਤ ਸ਼ਰਮਾ 10 ਦਿਨਾਂ ਦੀ ਨਿਆਂਇਕ ਹਿਰਾਸਤ ''ਚ

Wednesday, Apr 03, 2019 - 05:02 PM (IST)

ਬਹਿਬਲ ਕਲਾਂ ਗੋਲੀਕਾਂਡ: ਚਰਨਜੀਤ ਸ਼ਰਮਾ 10 ਦਿਨਾਂ ਦੀ ਨਿਆਂਇਕ ਹਿਰਾਸਤ ''ਚ

ਫਰੀਦਕੋਟ (ਜਗਤਾਰ) - ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਅਦਾਲਤ ਨੇ 10 ਦਿਨਾਂ ਲਈ ਹੋਰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ, ਜਿਸ ਦੀ ਅਗਲੀ ਪੇਸ਼ੀ ਨੂੰ 12 ਅਪ੍ਰੈਲ ਨੂੰ ਹੋਵੇਗੀ। ਮਿਲੀ ਜਾਣਕਾਰੀ ਅਨੁਸਾਰ ਚਰਨਜੀਤ ਸ਼ਰਮਾ ਦੀ ਅਦਾਲਤ 'ਚ ਪੇਸ਼ੀ ਪਟਿਆਲਾ ਜੇਲ ਤੋਂ ਵੀਡੀਓ ਕਾਨਫਰੰਸ ਦੇ ਜ਼ਰੀਏ ਹੋਈ ਸੀ। ਦੱਸ ਦੇਈਏ ਕਿ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਨੂੰ ਬੇਅਦਬੀ ਕਾਂਡ ਦੇ ਮਾਮਲੇ 'ਚ ਵੀ ਨਾਮਜ਼ਦ ਕੀਤਾ ਗਿਆ ਸੀ, ਜਿਸ ਦੇ ਸਬੰਧ 'ਚ ਉਨ੍ਹਾਂ ਨੂੰ ਪਟਿਆਲਾ ਜੇਲ ਤੋਂ ਪ੍ਰੋਡੰਕਸ਼ਨ ਵਾਰੰਟ 'ਤੇ ਲਿਆਂਦਾ ਗਿਆ। ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵਲੋਂ ਪੁੱਛਗਿੱਛ ਕਰਨ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ 3 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ।  


author

rajwinder kaur

Content Editor

Related News