ਬਹਿਬਲ ਕਲਾਂ ਗੋਲੀਕਾਂਡ: ਚਰਨਜੀਤ ਸ਼ਰਮਾ 14 ਦਿਨਾਂ ਦੀ ਨਿਆਇਕ ਹਿਰਾਸਤ ''ਚ

02/07/2019 6:29:12 PM

ਫਰੀਦਕੋਟ (ਜਗਤਾਰ) - ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ 'ਚ ਬੀਤੇ ਦਿਨੀਂ ਸਿੱਟ ਵਲੋਂ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਮਾਣਯੋਗ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਮੌਕੇ ਚਰਨਜੀਤ ਸ਼ਰਮਾ ਨੇ ਮਾਣਯੋਗ ਅਦਾਲਤ ਤੋਂ ਅਪੀਲ ਕਰਦਿਆਂ ਕਿਹਾ ਕਿ ਉਸ ਨੂੰ ਫਰੀਦਕੋਟ ਜਾਂ ਫਿਰੋਜ਼ਪੁਰ ਦੀ ਜੇਲ 'ਚ ਨਾ ਰੱਖਿਆ ਜਾਵੇ।

ਜ਼ਿਕਰਯੋਗ ਹੈ ਕਿ ਚਰਨਜੀਤ ਦੀ ਗ੍ਰਿਫ਼ਤਾਰੀ ਮਗਰੋਂ ਉਨ੍ਹਾਂ ਨੂੰ ਫ਼ਰੀਦਕੋਟ ਦੀ ਜ਼ਿਲਾ ਅਦਾਲਤ 'ਚ ਪੇਸ਼ ਕਰਕੇ ਐੱਸ.ਆਈ.ਟੀ. ਨੇ 8 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਸੀ। ਇਸ ਦੌਰਾਨ ਐੱਸ.ਆਈ.ਟੀ. ਮੁਖੀ ਪ੍ਰਬੋਧ ਕੁਮਾਰ ਤੇ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਨੇ ਫ਼ਰੀਦਕੋਟ ਦੇ ਸਦਰ ਥਾਣੇ 'ਚ ਕਰੀਬ ਤਿੰਨ ਘੰਟੇ ਤੱਕ ਪੁੱਛਗਿੱਛ ਕੀਤੀ ਸੀ। ਇਸ ਤੋਂ ਬਾਅਦ 4 ਫਰਵਰੀ ਨੂੰ ਰਿਮਾਂਡ ਖ਼ਤਮ ਹੋਣ 'ਤੇ ਅਦਾਲਤ 'ਚ ਦੁਬਾਰਾ ਪੇਸ਼ ਕੀਤਾ ਗਿਆ ਸੀ ਤੇ ਹੋਰ ਜਾਣਕਾਰੀ ਹਾਸਲ ਕਰਨ ਲਈ ਅਦਾਲਤ ਨੇ ਉਸ ਦੀ ਪੁਲਸ ਰਿਮਾਂਡ 'ਚ ਤਿੰਨ ਦਿਨ ਦਾ ਵਾਧਾ ਕਰ ਦਿੱਤਾ ਸੀ। ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਚਰਨਜੀਤ ਸ਼ਰਮਾ ਨੂੰ ਅਦਾਲਤ ਨੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ 'ਚ ਭੇਜ ਦਿੱਤਾ ਹੈ।


rajwinder kaur

Content Editor

Related News