ਸੁਰੱਖਿਆ ਵਾਪਸ ਲੈਣ ''ਤੇ ਚੋਣ ਕਮਿਸ਼ਨ ਨੂੰ ਚਿੱਠੀ ਲਿਖਣਗੇ ਅਟਵਾਲ

04/02/2019 6:23:00 PM

ਜਲੰਧਰ (ਸੋਨੂੰ)— ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਾਬਕਾ ਲੋਕ ਸਭਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਸਕਿਓਰਿਟੀ ਵਾਪਸ ਲੈ ਲਈ ਗਈ ਹੈ।  ਸਕਿਓਰਿਟੀ ਵਾਪਸ ਲਏ ਜਾਣ ਤੋਂ ਬਾਅਦ ਅਟਵਾਲ ਨੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਇਹ ਨਹੀਂ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਕਿ ਇਹ ਕਾਂਗਰਸ ਸਰਕਾਰ ਦੀ ਕੋਝੀ ਚਾਲ ਹੈ। ਚਰਨਜੀਤ ਸਿੰਘ ਨੇ ਕਿਹਾ ਕਿ ਪਹਿਲੇ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਰਹੇ ਹਨ। ਉਹ ਤੋਂ ਇਲਾਵਾ ਹੁਣ ਉਹ ਅਕਾਲੀ ਦਲ ਅਤੇ ਭਾਜਪਾ ਦੇ ਲੋਕ ਸਭਾ ਉਮੀਦਵਾਰ ਵੱਲੋਂ ਜਲੰਧਰ 'ਚ ਕਈ ਥਾਵਾਂ ਅਤੇ ਆਪਣੇ ਚੋਣ ਪ੍ਰਚਾਰ ਲਈ ਘੁੰਮ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਸਕਿਓਰਿਟੀ ਵਾਪਸ ਲਏ ਜਾਣ ਅਤੇ ਉਨ੍ਹਾਂ ਨੂੰ ਸਿਰਫ ਦੋ ਗੰਨਮੈਨ ਦਿੱਤੇ ਜਾਣੇ ਬਿਲਕੁਲ ਗਲਤ ਗੱਲ ਹੈ।

ਉਨ੍ਹਾਂ ਕਿਹਾ ਹੈ ਕਿ ਉਹ ਇਸ ਬਾਰੇ ਚੋਣ ਕਮਿਸ਼ਨ ਨੂੰ ਇਕ ਪੱਤਰ ਲਿਖਣਗੇ, ਜਿਸ 'ਚ ਉਹ ਇਹ ਸਾਰੀਆਂ ਗੱਲਾਂ ਉਨ੍ਹਾਂ ਨੂੰ ਦੱਸ ਕੇ ਅਤੇ ਸਕਿਓਰਟੀ ਦੋਬਾਰਾ ਦਿੱਤੇ ਜਾਣ ਦੀ ਮੰਗ ਕਰਨਗੇ। ਉਨ੍ਹਾਂ ਅਨੁਸਾਰ ਚੋਣਾਂ ਦੌਰਾਨ ਸਕਿਓਰਿਟੀ ਵਾਪਸ ਲਿਆ ਜਾਣਾ ਬਹੁਤ ਜ਼ਿਆਦਤੀ ਵਾਲੀ ਗੱਲ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਚਰਨਜੀਤ ਸਿੰਘ ਅਟਵਾਲ ਦੀ ਸਾਰੀ ਸਕਿਓਰਿਟੀ ਨੂੰ ਵਾਪਸ ਲਿਆ ਗਿਆ ਹੈ। ਉਨ੍ਹਾਂ ਦੇ ਕੋਲ ਪਹਿਲਾਂ 8 ਦੇ ਕਰੀਬ ਗੰਨਮੈਨ ਸਨ ਅਤੇ ਹੁਣ ਉਨ੍ਹਾਂ ਨੂੰ ਸਿਰਫ ਦੋ ਗੰਨਮੈਨ ਹੀ ਦਿੱਤੇ ਗਏ ਹਨ।


shivani attri

Content Editor

Related News