ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਲੋਕਾਂ ਨੂੰ ਦਿੱਤਾ ਜਾਵੇਗਾ : ਅਟਵਾਲ
Wednesday, Apr 24, 2019 - 03:48 PM (IST)
ਜਲੰਧਰ (ਬੁਲੰਦ)— ਅਕਾਲੀ ਦਲ-ਭਾਜਪਾ ਦੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦਾ ਕਹਿਣਾ ਹੈ ਕਿ ਆਯੁਸ਼ਮਾਨ ਭਾਰਤ ਯੋਜਨਾ ਪੰਜਾਬ 'ਚ ਲਾਗੂ ਨਹੀਂ ਕੀਤੀ ਗਈ। ਜੇਕਰ ਸਾਡੀ ਪਾਰਟੀ ਦੀ ਜਿੱਤ ਹੁੰਦੀ ਹੈ ਤਾਂ ਅਸੀਂ ਪਹਿਲ ਦੇ ਆਧਾਰ 'ਤੇ ਇਸ ਯੋਜਨਾ ਨੂੰ ਲਾਗੂ ਕਰਾਵਾਂਗੇ ਤਾਂ ਜੋ ਕੈਂਸਰ ਪੀੜਤ 5 ਲੱਖ ਰੁਪਏ ਤੱਕ ਮੁਫਤ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਤਾ ਹੈ ਕਿ ਜੇਕਰ ਪੰਜਾਬ ਦਾ ਵਿਕਾਸ ਕੋਈ ਪਾਰਟੀ ਕਰ ਸਕਦੀ ਹੈ ਤਾਂ ਉਹ ਅਕਾਲੀ-ਭਾਜਪਾ ਗਠਜੋੜ ਹੈ। ਇਸ ਲਈ ਲੋਕ ਪਾਰਟੀ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ।