ਚਰਨਜੀਤ ਸਿੰਘ ਚੱਢਾ ਦੇ ਅਸਤੀਫੇ ਲਈ ਧਰਨਾ

Wednesday, Dec 27, 2017 - 02:20 PM (IST)

ਚਰਨਜੀਤ ਸਿੰਘ ਚੱਢਾ ਦੇ ਅਸਤੀਫੇ ਲਈ ਧਰਨਾ

ਅੰਮ੍ਰਿਤਰ (ਸੁਮਿਤ) : ਚਰਨਜੀਤ ਸਿੰਘ ਚੱਢਾ ਦੀ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਚੀਫ ਖਾਲਸਾ ਦੀਵਾਨ ਦੇ ਮੈਂਬਰਾਂ ਵਲੋਂ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ। ਚੀਫ ਖਾਲਸਾ ਦੀਵਾਨ ਦੇ ਮੈਂਬਰਾਂ ਵਲੋਂ ਚਰਨਜੀਤ ਸਿੰਘ ਚੱਢਾ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਸਿੱਖਾਂ ਦੀ ਪ੍ਰਸਿੱਧ ਸੰਸਥਾ ਚੀਫ ਖਾਲਸਾ ਦੀਵਾਨ ਦੇ ਮੁਖੀ ਚਰਨਜੀਤ ਸਿੰਘ ਚੱਢਾ ਦੀ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਵੀਡੀਓ ਵਾਇਰਲ ਹੋਈ ਸੀ। ਜਿਸ ਦੇ ਚੱਲਦੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲ ਸ਼ਿਕਾਇਤ ਵੀ ਕੀਤੀ ਗਈ ਸੀ।
ਇਸ ਮਾਮਲੇ ਪੁਲਸ ਦਾ ਮੰਨਣਾ ਹੈ ਕਿ ਇਸ ਵੀਡੀਓ ਦੇ ਆਧਾਰ 'ਤੇ ਚਰਨਜੀਤ ਚੱਢਾ ਨੂੰ ਬਲੈਕਮੇਲਾ ਕੀਤਾ ਜਾ ਰਿਹਾ ਹੈ ਅਤੇ ਇਸ ਮਾਮਲੇ ਵਿਚ ਪੁਲਸ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਇਸ ਵੀਡੀਓ ਨੂੰ ਬਣਾਉਣ ਵਾਲੇ ਗੁਰਸੇਵਕ ਸਿੰਘ ਨਾਮੀ ਵਿਅਕਤੀ ਨੂੰ ਵੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।


Related News