ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੇ ਖੁਦ ਨੂੰ ਮਾਰੀ ਗੋਲੀ, ਮੌਤ (ਵੀਡੀਓ)

Thursday, Jan 04, 2018 - 12:34 PM (IST)

ਅੰਮ੍ਰਿਤਸਰ (ਰਵਿੰਦਰ ਸਿੰਘ ਰੋਬਿਨ) : ਪਿਛਲੇ ਦਿਨੀਂ ਇਕ ਵਿਵਾਦਪੂਰਨ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵਿਵਾਦਾਂ 'ਚ ਘਿਰੇ ਚੀਫ ਖਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਨੇ ਅੱਜ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲੀ ਲੱਗਣ ਤੋਂ ਬਾਅਦ ਇੰਦਰਪ੍ਰੀਤ ਸਿੰਘ ਚੱਢਾ ਨੂੰ ਅੰਮ੍ਰਿਤਸਰ ਦੇ ਆਈ. ਵੀ. ਵਾਈ. ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ।
PunjabKesari
ਦੱਸਣਯੋਗ ਹੈ ਕਿ ਵਿਵਾਦਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੀੜਤਾ ਦੇ ਬਿਆਨਾਂ 'ਤੇ ਪੁਲਸ ਵਲੋਂ ਚਰਨਜੀਤ ਸਿੰਘ ਚੱਢਾ ਅਤੇ ਇੰਦਰਪ੍ਰੀਤ ਸਿੰਘ ਚੱਢਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇੰਦਰਪ੍ਰੀਤ ਵਲੋਂ ਅੰਮ੍ਰਿਤਸਰ ਦੀ ਅਦਾਲਤ ਵਿਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਅਦਾਲਤ ਨੇ ਇੰਦਰਪ੍ਰੀਤ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਅਤੇ ਜਾਂਚ ਵਿਚ ਪੁਲਸ ਦਾ ਸਹਿਯੋਗ ਕਰਨ ਲਈ ਕਿਹਾ ਸੀ।


Related News