ਇੰਦਰਜੀਤ ਸਿੰਘ ਚੱਢਾ ਖੁਦਕੁਸ਼ੀ ਦੇ ਮਾਮਲੇ 'ਚ 11 ਲੋਕਾਂ ਖਿਲਾਫ ਕੇਸ ਦਰਜ

Thursday, Jan 04, 2018 - 06:58 PM (IST)

ਅੰਮ੍ਰਿਤਸਰ(ਸੁਮਿਤ ਖੰਨਾ)— ਚੀਫ ਖਾਲਸਾ ਦੀਵਾਨ ਦੇ ਸਾਬਕਾ ਮੁਖੀ ਚਰਨਜੀਤ ਸਿੰਘ ਚੱਢਾ ਦੇ ਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ 'ਚ ਪੁਲਸ ਨੇ ਉਨ੍ਹਾਂ ਦੇ ਬੇਟੇ ਪ੍ਰਭਪ੍ਰੀਤ ਸਿੰਘ ਚੱਢਾ ਦੀ ਸ਼ਿਕਾਇਤ 'ਤੇ 2 ਔਰਤਾਂ ਸਮੇਤ 11 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਨਾਮਜ਼ਦ ਕੀਤੇ ਗਏ ਦੋਸ਼ੀਆਂ 'ਚ ਪੀੜਤ ਮਹਿਲਾ ਪ੍ਰਿੰਸੀਪਲ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਚੀਫ ਖਾਲਸਾ ਦੀਵਾਨ ਦੇ ਮੈਂਬਰ ਨਿਰਮਲ ਸਿੰਘ, ਸੀ. ਕੇ. ਡੀ. ਦੇ ਸਾਬਕਾ ਪ੍ਰਧਾਨ ਭਾਗ ਸਿੰਘ ਅਣਖੀ, ਹੋਟਲ ਮੁਲਾਜ਼ਮ ਗੁਰਸੇਵਕ ਸਿੰਘ, ਇੰਦਰਜੀਤ ਸਿੰਘ ਦੇ ਇਲਾਵਾ ਇੰਮੀਗ੍ਰੇਸ਼ਨ ਕੰਪਨੀ ਦੇ ਮਾਲਕ ਦਵਿੰਦਰ ਸਿੰਘ ਸਿੱਧੂ, ਵਪਾਰੀ ਇੰਦਰਜੀਤ ਸਿੰਘ ਆਨੰਦ ਆਦਿ ਦੇ ਨਾਂ ਸ਼ਾਮਲ ਹਨ। 
ਦੱਸਣਯੋਗ ਹੈ ਕਿ ਬੁੱਧਵਾਰ ਨੂੰ ਇੰਦਰਪ੍ਰੀਤ ਸਿੰਘ ਚੱਢਾ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਸੀ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਅੰਮ੍ਰਿਤਸਰ ਦੇ ਆਈ. ਵੀ. ਵਾਈ. ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਇੰਦਰਪ੍ਰੀਤ ਦੀ ਮੌਤ ਹੋ ਗਈ।


Related News