''ਚੰਨੀ-ਸਿੱਧੂ'' ਦੀ ਜੋੜੀ ਕੇਦਾਰਨਾਥ ਲਈ ਰਵਾਨਾ, ਹਰੀਸ਼ ਰਾਵਤ ਨਾਲ ਕੀਤੀ ਮੁਲਾਕਾਤ (ਤਸਵੀਰਾਂ)
Tuesday, Nov 02, 2021 - 10:55 AM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਜੋੜੀ ਕੇਦਾਰਨਾਥ ਲਈ ਰਵਾਨਾ ਹੋਈ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਵੀ ਮੌਜੂਦ ਹਨ।
ਇਹ ਵੀ ਪੜ੍ਹੋ : ਦੀਵਾਲੀ 'ਤੇ ਚੰਨੀ ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, 3 ਰੁਪਏ ਸਸਤੀ ਹੋਈ ਬਿਜਲੀ
ਇਨ੍ਹਾਂ ਸਾਰਿਆਂ ਵੱਲੋਂ ਦੇਹਰਾਦੂਨ ਵਿਖੇ ਕਾਂਗਰਸੀ ਆਗੂ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬੀਆਂ ਨੂੰ ਦੀਵਾਲੀ ਦੇ ਤੋਹਫ਼ੇ ਦੇ ਰੂਪ 'ਚ ਸਸਤੀ ਬਿਜਲੀ ਦੇਣ 'ਤੇ ਨਵਜੋਤ ਸਿੱਧੂ ਵੱਲੋਂ ਮੁੱਖ ਮੰਤਰੀ ਚੰਨੀ 'ਤੇ ਤੰਜ ਕੱਸਿਆ ਗਿਆ ਸੀ।
ਉਨ੍ਹਾਂ ਨੇ ਕਿਹਾ ਸੀ ਕਿ ਚੋਣਾਂ ਵੇਲੇ ਇਹ ਇਹ ਤੋਹਫ਼ੇ ਕਿਉਂ ਦਿੱਤੇ ਜਾਂਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ