ਪੁੱਤ ਦੇ ਵਿਆਹ ਦੀ ਖ਼ੁਸ਼ੀ ’ਚ ਖੀਵੇ ਹੋਏ ਮੁੱਖ ਮੰਤਰੀ ਚੰਨੀ, ਖੁਦ ਚਲਾਈ ਫੁੱਲਾਂ ਵਾਲੀ ਗੱਡੀ, ਤਸਵੀਰਾਂ ਆਈਆਂ ਸਾਹਮਣੇ
Sunday, Oct 10, 2021 - 11:42 AM (IST)
ਮੁਹਾਲੀ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਅੱਜ ਵਿਆਹੁਤਾ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦਾ ਵਿਆਹ ਡੇਰਾਬੱਸੀ ਦੇ ਅਮਲਾ ਪਿੰਡ ਦੀ ਵਸਨੀਕ ਸਿਮਰਨਧੀਰ ਕੌਰ ਨਾਲ ਹੋ ਰਿਹਾ ਹੈ। ਉਨ੍ਹਾਂ ਦਾ ਅਨੰਦ ਕਾਰਜ ਮੁਹਾਲੀ ਦੇ ਫੇਜ਼ -3 ਬੀ 1 ਸਥਿਤ ਗੁਰਦੁਆਰਾ ਸੱਚਾ ਧੰਨ ਸਾਹਿਬ ਵਿਖੇ ਹੋ ਰਿਹਾ ਹੈ। ਵਿਆਹ ਦਾ ਸਮਾਗਮ ਬਿਲਕੁਲ ਸਾਦਾ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਚੰਨੀ ਦੇ ਇੰਜੀਨੀਅਰ ਮੁੰਡੇ ਦਾ ਹੋਵੇਗਾ ਇੰਜੀਨੀਅਰ ਕੁੜੀ ਨਾਲ ਵਿਆਹ, ਵੇਖੋ ਕਦੋਂ ਚੜ੍ਹੇਗੀ ਜੰਞ ਤੇ ਕਦੋਂ ਹੋਵੇਗੀ ਰਿਸੈਪਸ਼ਨ
ਨਵਜੀਤ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਤੋਂ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਕਰਕੇ ਫਿਰ ਪੰਜਾਬ ਯੂਨੀਵਰਸਿਟੀ ਤੋਂ ਲਾਅ ਕੀਤੀ ਹੈ। ਸਿਮਰਨਧੀਰ ਕੌਰ ਨੇ ਵੀ ਇੰਜੀਨੀਅਰਿੰਗ ਕੀਤੀ ਹੈ ਅਤੇ ਹੁਣ ਐੱਮ. ਬੀ. ਏ. ਕਰ ਰਹੀ ਹੈ।
ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ’ਚ ਚਰਨਜੀਤ ਚੰਨੀ ’ਤੇ ਵੱਡਾ ਦਾਅ ਖੇਡ ਸਕਦੀ ਹੈ ਕਾਂਗਰਸ ਲੀਡਰਸ਼ਿਪ!
ਵਿਆਹ ਲਈ ਗੁਰਦੁਆਰਾ ਸਾਹਿਬ ਨੂੰ ਆਕਰਸ਼ਕ ਫੁੱਲਾਂ ਨਾਲ ਸਜਾਇਆ ਗਿਆ ਹੈ ਅਤੇ ਪੁਲਸ ਵਲੋਂ ਇਲਾਕੇ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪਰਿਵਾਰ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਚ ਮੁੱਖ ਮੰਤਰੀ ਦੇ ਕਰੀਬੀ ਦੋਸਤਾਂ ਅਤੇ ਪੰਜਾਬ ਕੈਬਨਿਟ ਦੇ ਮੰਤਰੀਆਂ ਦੇ ਸ਼ਾਮਲ ਹੋਣ ਦੀ ਚਰਚਾ ਹੈ। ਦਿਲਚਸਪੀ ਵਾਲੀ ਗੱਲ ਇਹ ਹੈ ਕਿ ਮੁੱਖ ਮੰਤਰੀ ਚੰਨੀ ਆਪਣੇ ਲਾੜੇ ਪੁੱਤਰ ਦੀ ਫਾਰਚੂਨਰ ਗੱਡੀ ਖੁਦ ਚਲਾ ਕੇ ਗੁਰਦੁਆਰਾ ਸਾਹਿਬ ਪਹੁੰਚੇ ਹਨ।
ਇਹ ਵੀ ਪੜ੍ਹੋ : ਫਿਰ ਵਿਵਾਦਾਂ ’ਚ ਘਿਰੇ ਨਵਜੋਤ ਸਿੰਘ ਸਿੱਧੂ, ਤੈਸ਼ ’ਚ ਆ ਕੇ ਆਖ ਗਏ ਵਿਵਾਦਤ ਗੱਲਾਂ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਆਹ ਸਮਾਗਮ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਅਰੁਣਾ ਚੌਧਰੀ, ਕੁਲਜੀਤ ਸਿੰਘ ਨਾਗਰਾ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਲਾੜੇ ਅਤੇ ਲਾੜੇ ਨੂੰ ਅਸ਼ੀਰਵਾਦ ਦੇਣ ਲਈ ਪਹੁੰਚ ਸਕਦੇ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ, ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਹੋਰ ਬਹੁਤ ਸਾਰੀਆਂ ਹਸਤੀਆਂ ਪਹੁੰਚ ਸਕਦੀਆਂ ਹਨ।
ਇਹ ਵੀ ਪੜ੍ਹੋ : ਅਗਲੇ ਹਫ਼ਤੇ ਕਾਂਗਰਸ ’ਚ ਵੱਡਾ ਧਮਾਕਾ ਹੋਣ ਦੇ ਆਸਾਰ, ਕੈਪਟਨ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ