ਕੈਬਨਿਟ ਮੰਤਰੀ ਚੰਨੀ ਨੇ ਰਾਏਕੋਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ITI ਦਾ ਰੱਖਿਆ ਨੀਂਹ ਪੱਥਰ

Wednesday, Nov 18, 2020 - 06:09 PM (IST)

ਕੈਬਨਿਟ ਮੰਤਰੀ ਚੰਨੀ ਨੇ ਰਾਏਕੋਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ITI ਦਾ ਰੱਖਿਆ ਨੀਂਹ ਪੱਥਰ

ਲੁਧਿਆਣਾ (ਵਿੱਕੀ)— ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਰਾਏਕੋਟ ਨੇੜੇ ਮਹਾਰਾਜਾ ਦਲੀਪ ਸਿੰਘ ਦੀ ਯਾਦਗਾਰ ਬੱਸੀਆਂ ਦੇ ਕੈਂਪਸ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਉਦਯੋਗਿਕ ਸਿੱਖਲਾਈ ਸੰਸਥਾ (ਆਈ. ਟੀ. ਆਈ.) ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਪਾਸ ਹੋਈ ਇਹ ਸੰਸਥਾ ਇਲਾਕੇ ਦੀ ਪਹਿਲੀ ਤਕਨੀਕੀ ਸੰਸਥਾ ਹੋਵੇਗੀ। ਇਸ ਆਈ. ਟੀ. ਆਈ. ’ਤੇ ਤਕਰੀਬਨ 7 ਕਰੋੜ ਰੁਪਏ ਖਰਚ ਆਉਣਗ, ਜਿਸ ’ਚ 3.39 ਕਰੋੜ ਰੁਪਏ ਇਮਾਰਤ ਦੇ ਨਵੀਨੀਕਰਨ ਲਈ ਅਤੇ 3.60 ਕਰੋੜ ਰੁਪਏ ਸੰਸਥਾ ’ਚ ਸਿਖਲਾਈ ਲਈ ਮਸ਼ਨੀਰੀ ’ਤੇ ਖਰਚ ਕੀਤੇ ਜਾਣਗੇ। 

ਇਹ ਵੀ ਪੜ੍ਹੋ: ਗਲਵਾਨ ਘਾਟੀ ’ਚ ਸ਼ਹੀਦ ਹੋਏ 3 ਅਣਵਿਆਹੇ ਫ਼ੌਜੀਆਂ ਦੇ ਪਰਿਵਾਰਕ ਮੈਂਬਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਉਨ੍ਹਾਂ ਦੱਸਿਆ ਕਿ ਇਸ ਆਈ. ਟੀ. ਆਈ. ਦੀ ਸ਼ੁਰੂਆਤ ’ਚ 5 ਕਿੱਤਾ ਮੁਖੀ ਕੋਰਸ ’ਚ ਕੰਪਿਊਟਰ ਹਾਰਡਵੇਅਰ ਅਤੇ ਨੈਟਵਰਕਿੰਗ ਮੈਨਟੀਨੈਂਸ, ਇਲੈਕਟ੍ਰੋਨਿਕਸ ਮਕੈਨਿਕ, ਮਸ਼ੀਨੀਸਟ, ਵੈਲਡਰ ਅਤੇ ਸਰਵੇਅਰ ਸ਼ੁਰੂ ਕੀਤੇ ਜਾਣਗੇ। ਚੰਨੀ ਵੱਲੋਂ ਇਸ ਨਵੀਂ ਬਣ ਰਹੀ ਆਈ. ਟੀ. ਆਈ. ’ਚ ਹੁਨਰ ਵਿਕਾਸ ਕੇਂਦਰ ਅਤੇ ਅਪਰੈਂਟਸ਼ਿਪ ਸਕੀਮ ਸੈਂਟਰ ਬਣਾਉਣ ਦਾ ਐਲਾਨ ਵੀ ਕੀਤਾ। ਚੰਨੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਇਸ ਇਮਾਰਤ ’ਚ ਤਕਨੀਕੀ ਕਾਲਜ ਲਈ ਕੈਂਪਸ ਸਥਾਪਤ ਕਰਨ ਦੀ ਯੋਜਨਾ ਸੀ ਪਰ ਯੂਨੀਵਰਸਿਟੀ ਵੱਲੋਂ ਆਪਣੇ ਹੱਥ ਪਿੱਛੇ ਖਿੱਚ ਲੈਣ ਕਾਰਨ ਪੰਜਾਬ ਸਰਕਾਰ ਨੇ ਇਥੇ ਉਦਯੋਗਿਕ ਸਿੱਖਲਾਈ ਸੰਸਥਾ ਬਣਾਉਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਦੇ ਬੁੱਲੋਵਾਲ ਤੇ ਨਵਾਂਸ਼ਹਿਰ ’ਚ ਲਿਖੇ ਮਿਲੇ ‘ਖ਼ਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ

ਇਸ ਮੌਕੇ ਫਤਿਹਗੜ੍ਹ ਸਾਹਬਿ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦੇ ਕਿਹਾ ਕਿ ਇਲਾਕੇ ਦੇ ਬੱਚਿਆਂ ਨੂੰ ਉੱਚ ਸਿੱਖਿਆ ਅਤੇ ਤਕਨੀਕੀ ਸਿੱਖਿਆ ਲਈ ਪਹਿਲਾਂ ਕਾਫ਼ੀ ਦੂਰ ਜਾਣਾ ਪੈਂਦਾ ਸੀ, ਜਿਸ ਕਾਰਨ ਜ਼ਿਆਦਾਤਰ ਬੱਚੇ ਇਸ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਸਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਹ ਆਈ. ਟੀ. ਆਈ. ਇਕ ਚੰਗਾ ਵਰਦਾਨ ਸਾਬਤ ਹੋਵੇਗੀ। 

ਇਹ ਵੀ ਪੜ੍ਹੋ: ਨਵਾਂਸ਼ਹਿਰ ’ਚ ਪਹਿਲੀ ਧੁੰਦ ਕਾਰਨ ਵਾਪਰਿਆ ਵੱਡਾ ਹਾਦਸਾ, ਆਪਸ ’ਚ ਟਕਰਾਈਆਂ ਅੱਧੀ ਦਰਜਨ ਗੱਡੀਆਂ

ਉਨ੍ਹਾਂ ਦੱਸਿਆ ਕਿ ਆਉਣ ਵਾਲੇ 6 ਮਹੀਨਿਆਂ ’ਚ ਆਈ. ਟੀ. ਆਈ. ਬਣ ਕੇ ਤਿਆਰ ਹੋ ਜਾਵੇਗੀ। ਸਮਾਗਮ ਦੇ ਅਖੀਰ ’ਚ ਯੂਥ ਆਗੂ ਕਾਮਿਲ ਬੋਪਾਰਾਏ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਐੱਮ. ਪੀ. ਡਾ. ਅਮਰ ਸਿੰਘ ਦਾ ਧੰਨਵਾਦ ਕਰਦੇ ਕਿਹਾ ਕਿ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਹਲਕਾ ਰਾਏਕੋਟ ’ਚ ਵਿਕਾਸ ਕਾਰਜ ਵੱਡੇ ਪੱਧਰ ’ਤੇ ਚੱਲ ਰਹੇ ਹਨ।

ਇਹ ਵੀ ਪੜ੍ਹੋ: ਪਤਨੀ ਦਾ ਕਤਲ ਕਰਕੇ ਪਤੀ ਨੇ ਕੀਤੀ ਸੀ ਖ਼ੁਦਕੁਸ਼ੀ, ਵਾਇਰਲ ਵੀਡੀਓ ਦੇ ਆਧਾਰ ’ਤੇ ਖੁੱਲਿ੍ਹਆ ਨਵਾਂ ਭੇਤ

ਇਸ ਮੌਕੇ ਮਹਿਕਮੇ ਦੇ ਡਾਇਰੈਕਟਰ ਕੁਮਾਰ ਸੌਰਵ ਰਾਜ, ਮਹਿਕਮੇ ਦੇ ਐਡੀਸ਼ਨਲ ਡਾਇਰੈਕਟਰ ਦਲਜੀਤ ਕੌਰ ਸਿੱਧੂ, ਸਹਾਇਕ ਡਾਇਰੈਕਟਰ ਜਸਵੰਤ ਸਿੰਘ, ਐੱਸ. ਡੀ. ਐੱਮ. ਡਾ. ਹਿਮਾਂਸ਼ੂ ਗੁਪਤਾ, ਪਿ੍ਰੰਸੀਪਲ ਬਲਜਿੰਦਰ ਸਿੰਘ, ਪਿ੍ਰੰਸੀਪਲ ਮੋਹਣ ਸਿੰਘ, ਜਗਪ੍ਰੀਤ ਸਿੰਘ ਬੁੱਟਰ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਚੇਅਰਮੈਨ ਕ੍ਰਿਪਾਲ ਸਿੰਘ, ਪ੍ਰਧਾਨ ਵਿਨੋਦ ਕਤਿਆਲ, ਕਮਲਪ੍ਰੀਤ ਸਿੰਘ ਬੁੱਟਰ, ਹਰਪ੍ਰੀਤ ਸਿੰਘ, ਗੁਰਨਾਮ ਸਿੰਘ ਨਾਹਰ, ਸਰਪੰਚ ਤਲਵਿੰਦਰ ਸਿੰਘ, ਗੁਰਜੀਤ ਸਿੰਘ ਰਾਜੋਆਣਾ, ਨਿਰਭੈ ਸਿੰਘ, ਵੀਰਦਵਿੰਦਰ ਸਿੰਘ ਗੋਲੂ, ਰਾਜਵੀਰ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦਾ ਭੜਥੂ, 6 ਮਰੀਜ਼ਾਂ ਦੀ ਮੌਤ ਹੋਣ ਦੇ ਨਾਲ 105 ਦੀ ਰਿਪੋਰਟ ਆਈ ਪਾਜ਼ੇਟਿਵ


author

shivani attri

Content Editor

Related News