ਦੇਸ਼ ਦੇ ਅੰਨਦਾਤੇ ਖ਼ਿਲਾਫ਼ ਕੇਂਦਰ ਸਰਕਾਰ ਦਾ ਰਵੱਈਆ ਬੇਹੱਦ ਨਿੰਦਨਯੋਗ: ਚਰਨਜੀਤ ਸਿੰਘ ਚੰਨੀ
Monday, Aug 16, 2021 - 04:14 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬੰਗਾ ਅਧੀਨ ਪੈਂਦੀ ਮੁੜ ਉਸਾਰੀ ਗਈ ਮਾਹਿਲਪੁਰ-ਫਗਵਾੜਾ ਅੱਪਟੂ ਬਹਿਰਾਮ ਸੜਕ ਨੂੰ ਲੋਕ ਅਰਪਿਤ ਕੀਤਾ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਧੀਨ ਇਸ ਸੜਕ ਦੀ ਲੰਬਾਈ 10.60 ਕਿਲੋਮੀਟਰ ਹੈ ਅਤੇ ਇਸ ’ਤੇ ਕਰੀਬ 5.62 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਦਾ ਵੱਡੇ ਪੱਧਰ 'ਤੇ ਨਿਰਮਾਣ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਲਈ ਜਲੰਧਰ ਕੈਂਟ ਹਲਕੇ ਤੋਂ ਜਗਬੀਰ ਬਰਾੜ ਨੂੰ ਸੁਖਬੀਰ ਨੇ ਐਲਾਨਿਆ ਉਮੀਦਵਾਰ
ਪਿਛਲੇ ਢੇਡ ਸਾਲ ਤੋਂ 3 ਖੇਤੀ ਕਾਨੂੰਨਾਂ ਨੂੰ ਰੱਧ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਲੜ ਰਹੇ ਕਿਸਾਨਾਂ ਦੇ ਮੁੱਦੇ ਜ਼ਬਰਦਸਤ ਰੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਖ਼ਿਲਾਫ਼ ਕੇਂਦਰ ਸਰਕਾਰ ਦਾ ਰਵੱਈਆ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇਹ ਕਾਨੂੰਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਤਾਂ ਜੋ ਸੂਬੇ ਅਤੇ ਦੇਸ਼ ਦੀ ਡਗਮਗਾ ਰਹੀ ਅਰਥ ਵਿਵਸਥਾ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ। ਇਸੇ ਤਰ੍ਹਾਂ ਉਨ੍ਹਾਂ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਨਸ਼ਿਆਂ ਨੂੰ ਜਡ਼੍ਹੋਂ ਖ਼ਤਮ ਕਰਨ ਦਾ ਵੀ ਅਹਿਦ ਲਿਆ। ਇਸ ਤੋਂ ਪਹਿਲਾਂ ਜਿਲ੍ਹਾ ਹੈੱਡਕੁਆਰਟਰ 'ਤੇ ਉਨ੍ਹਾਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਹੋਰ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤੀ ਵਿਸ਼ੇਸ਼ ਮੋਬਾਇਲ ਵੈਨ ਨੂੰ ਵੀ ਝੰਡੀ ਦੇ ਕੇ ਰਵਾਨਾ ਕੀਤਾ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ’ਚ ਸ਼ਾਮਲ ਹੋਏ ਜਗਬੀਰ ਸਿੰਘ ਬਰਾੜ
ਇਸ ਦੌਰਾਨ ਉਨ੍ਹਾਂ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੀਆਂ ਸ਼ਖਸੀਅਤਾਂ ਅਤੇ ਵਧੀਆ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਤ ਕਰਨ ਤੋਂ ਇਲਾਵਾ ਲੋਡ਼ਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਪੀ. ਮਨਵਿੰਦਰ ਬੀਰ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਨਿਲ ਗੁਪਤਾ, ਤਹਿਸੀਲਦਾਰ ਬਲਜਿੰਦਰ ਸਿੰਘ ਤੋਂ ਇਲਾਵਾ ਸਿਵਲ, ਜੁਡੀਸ਼ੀਅਲ ਅਤੇ ਪੁਲਸ ਅਧਿਕਾਰੀ ਅਤੇ ਜ਼ਿਲ੍ਹੇ ਦੀਆਂ ਅਹਿਮ ਸ਼ਖਸੀਅਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤੀ ਭਵਿੱਖਬਾਣੀ, ਕਿਹਾ-ਪੰਜਾਬ ਨੂੰ ਕਰੇਗਾ ਬਰਬਾਦ (ਵੀਡੀਓ)
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ