'ਚਰਨਜੀਤ ਸਿੰਘ ਚੰਨੀ' ਨੇ ਪੰਜਾਬ ਦੇ ਮੁੱਖ ਮੰਤਰੀ ਵੱਜੋਂ ਚੁੱਕੀ 'ਸਹੁੰ', ਰੰਧਾਵਾ ਤੇ OP ਸੋਨੀ ਬਣੇ ਉਪ ਮੁੱਖ ਮੰਤਰੀ
Monday, Sep 20, 2021 - 12:44 PM (IST)
ਚੰਡੀਗੜ੍ਹ : ਕਾਂਗਰਸ ਹਾਈਕਮਾਨ ਨੇ ਪੰਜਾਬ 'ਚ ਵੱਡਾ ਉਲਟਫੇਰ ਕਰਦੇ ਹੋਏ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਸੋਮਵਾਰ ਨੂੰ ਸਵੇਰੇ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ 16ਵੇਂ ਮੁੱਖ ਮੰਤਰੀ ਦੇ ਤੌਰ ’ਤੇ ਸਹੁੰ ਚੁੱਕੀ ਗਈ। ਇਸ ਮੌਕੇ ਰਾਹੁਲ ਗਾਂਧੀ, ਹਰੀਸ਼ ਰਾਵਤ ਅਤੇ ਕਾਂਗਰਸ ਲੀਡਰਸ਼ਿਪ ਮੌਜੂਦ ਰਹੀ। ਰਾਹੁਲ ਗਾਂਧੀ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਗਈ। ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ. ਪੀ. ਸੋਨੀ ਵੱਲੋਂ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਗਈ। ਇਨ੍ਹਾਂ ਸਭ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਸਹੁੰ ਚੁਕਾਈ ਗਈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ SFJ ਵੱਲੋਂ ਸਥਾਪਿਤ ਮਾਡਿਊਲ ਦਾ ਕੀਤਾ ਪਰਦਾਫਾਸ਼, ਖੰਨਾ ਤੋਂ 3 ਵਿਅਕਤੀ ਗ੍ਰਿਫ਼ਤਾਰ
ਮੁੱਖ ਮੰਤਰੀ ਦੀ ਕੁਰਸੀ ’ਤੇ ਪਹਿਲਾ ਦਲਿਤ ਚਿਹਰਾ
ਦੱਸਣਯੋਗ ਹੈ ਕਿ ਐਤਵਾਰ ਨੂੰ ਸਾਰਾ ਦਿਨ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸੁਗਬੁਗਾਹਟਾਂ ਦਾ ਦੌਰ ਚੱਲਦਾ ਰਿਹਾ। ਹਾਲਾਂਕਿ ਸ਼ਾਮ ਢਲਦੇ-ਢਲਦੇ ਕਾਂਗਰਸ ਹਾਈਕਮਾਨ ਨੇ ਇਨ੍ਹਾਂ ਸਾਰੀਆਂ ਸੁਗਬੁਗਾਹਟਾਂ ’ਤੇ ਵਿਰਾਮ ਲਾ ਦਿੱਤਾ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਕੈਪਟਨ ਦੇ ਵਿਰੋਧ ਦੇ ਮੱਦੇਨਜ਼ਰ ਕੱਟਿਆ ਗਿਆ ਸਿੱਧੂ ਅਤੇ ਰੰਧਾਵਾ ਦਾ ਪੱਤਾ
ਇਸ ਦੇ ਨਾਲ ਪੰਜਾਬ ਵਿਚ ਮੁੱਖ ਮੰਤਰੀ ਦੀ ਕੁਰਸੀ ’ਤੇ ਪਹਿਲੀ ਵਾਰ ਕਿਸੇ ਦਲਿਤ ਚਿਹਰੇ ਨੂੰ ਬੈਠਾਉਣ ਦਾ ਇਤਿਹਾਸ ਵੀ ਰਚ ਦਿੱਤਾ ਗਿਆ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਸੇ ਦਲਿਤ ਨੂੰ ਮੁੱਖ ਮੰਤਰੀ ਬਣਾਉਣ ’ਤੇ ਕਿਹਾ ਕਿ ਇਹ ਕਾਂਗਰਸ ਨੇ ਸਾਰੇ ਸਿਆਸੀ ਦਲਾਂ ਨੂੰ ਧੋਬੀ ਪਲਟਾ ਦਿੱਤਾ ਹੈ।
ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਅੱਜ ਸਵੇਰੇ 11 ਵਜੇ ਚੁੱਕਣਗੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ
ਪੰਜਾਬ ਵਿਚ ਚੰਨੀ ਉੱਤਰ ਭਾਰਤ ਦੇ ਪਹਿਲੇ ਦਲਿਤ ਮੁੱਖ ਮੰਤਰੀ ਹੋਣਗੇ। ਬਾਦਲ ਨੇ ਕਿਹਾ ਕਿ ਚੰਨੀ ਸਿਆਸੀ ਚਸ਼ਮੇ ਨਾਲ ਹਰ ਗੱਲ ਨੂੰ ਬਰੀਕੀ ਨਾਲ ਸਮਝਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ