ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, ਇਨ੍ਹਾਂ ਲੋਕਾਂ ਦਾ ਬਿਜਲੀ ਦਾ ਬਕਾਇਆ ਬਿੱਲ ਹੋਵੇਗਾ ਮੁਆਫ਼

Wednesday, Sep 29, 2021 - 02:29 PM (IST)

ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, ਇਨ੍ਹਾਂ ਲੋਕਾਂ ਦਾ ਬਿਜਲੀ ਦਾ ਬਕਾਇਆ ਬਿੱਲ ਹੋਵੇਗਾ ਮੁਆਫ਼

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਬਿਜਲੀ ਦੇ ਮੁੱਦੇ 'ਤੇ ਗੱਲ ਕਰਦਿਆਂ ਕਿਹਾ ਕਿ ਮੈਂ ਲਗਾਤਾਰ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਘੁੰਮ ਰਿਹਾ ਹਾਂ ਅਤੇ ਇਸ ਦੌਰਾਨ ਮੈਨੂੰ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਪਤਾ ਲੱਗ ਰਿਹਾ ਹੈ ਅਤੇ ਮੈਂ ਪੂਰੀ ਤਰ੍ਹਾਂ ਇਨ੍ਹਾਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਭ ਤੋਂ ਵੱਡੀ ਮੁਸ਼ਕਲ ਬਿਜਲੀ ਬਿੱਲਾਂ ਬਾਰੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਅਜਿਹੇ ਹਨ, ਜਿਨ੍ਹਾਂ ਦੇ ਬਿਜਲੀ ਬਿੱਲ ਜ਼ਿਆਦਾ ਆ ਰਹੇ ਹਨ, ਜਿਸ ਕਾਰਨ ਉਹ ਬਿੱਲ ਜਮ੍ਹਾਂ ਨਹੀਂ ਕਰਵਾ ਪਾ ਰਹੇ।

ਇਹ ਵੀ ਪੜ੍ਹੋ : ਗੁਰਦੁਆਰਾ ਅੰਬ ਸਾਹਿਬ ਵਿਖੇ ਵੱਡੀ ਗਿਣਤੀ 'ਚ ਪੁੱਜੇ ਅਕਾਲੀ ਵਰਕਰ, ਪੁਲਸ ਨੇ ਵਧਾਈ ਸੁਰੱਖਿਆ (ਤਸਵੀਰਾਂ)

PunjabKesari

ਇਸ ਕਾਰਨ ਉਨ੍ਹਾਂ ਦੇ ਮੀਟਰ ਕੱਟੇ ਜਾ ਚੁੱਕੇ ਹਨ। ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ 2 ਕਿਲੋਵਾਟ ਸਮਰੱਥਾ ਤੱਕ ਦੇ ਸਾਰੇ ਖ਼ਪਤਕਾਰਾਂ ਦੇ ਪਿਛਲੇ ਬਿਜਲੀ ਬਿੱਲਾਂ ਦਾ ਬਕਾਇਆ ਸਰਕਾਰ ਵੱਲੋਂ ਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਬਿਜਲੀ ਮੀਟਰ ਇਸ ਲਈ ਕੱਟੇ ਗਏ ਕਿ ਉਹ ਬਿਜਲੀ ਬਿੱਲ ਜਮ੍ਹਾਂ ਨਹੀਂ ਕਰਵਾ ਸਕੇ ਤਾਂ ਅਜਿਹੇ ਲੋਕਾਂ ਦੇ ਕੁਨੈਕਸ਼ਨ ਬਿਨਾਂ ਕੋਈ ਫ਼ੀਸ ਲਏ ਦੁਬਾਰਾ ਲਾਏ ਜਾਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਨਵਾਂ ਬਿਜਲੀ ਮੀਟਰ ਲਵਾਉਣ ਲਈ 1500 ਫ਼ੀਸ ਰੱਖੀ ਗਈ ਹੈ ਅਤੇ ਉਹ ਫ਼ੀਸ ਵੀ ਪੰਜਾਬ ਸਰਕਾਰ ਵੱਲੋਂ ਹੀ ਭਰੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਪਏ ਕਲੇਸ਼ 'ਤੇ ਅਕਾਲੀ ਦਲ ਨੇ ਕੱਸਿਆ ਵੱਡਾ ਤੰਜ, ਆਖ ਦਿੱਤੀ ਇਹ ਗੱਲ

ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦਾ ਅਗਲੇ ਮਹੀਨੇ ਜੋ ਬਿੱਲ ਆਵੇਗਾ, ਉਸ 'ਤੇ ਲਿਖਿਆ ਹੋਵੇਗਾ ਕਿ ਬਿਜਲੀ ਬਿੱਲਾਂ ਦਾ ਪਿਛਲਾ ਬਕਾਇਆ ਪੰਜਾਬ ਸਰਕਾਰ ਵੱਲੋਂ ਭਰਿਆ ਜਾਵੇਗਾ। ਉਨ੍ਹਾਂ ਕਿਹਾ ਕਿ 2 ਕਿਲੋਵਾਟ ਸਮਰੱਥਾ ਵਾਲੇ ਮੀਟਰ ਤਾਂ ਗਰੀਬ ਅਤੇ ਮਿਡਲ ਕਲਾਸ ਲੋਕ ਹੀ ਇਸਤੇਮਾਲ ਕਰਦੇ ਹਨ, ਜਦੋਂ ਕਿ ਅਮੀਰਾਂ ਦੇ ਘਰਾਂ 'ਚ ਤਾਂ 5-5 ਏਅਰ ਕੰਡੀਸ਼ਨਰ ਲੱਗੇ ਹੋਏ ਹਨ। ਚਰਨਜੀਤ ਚੰਨੀ ਨੇ ਕਿਹਾ ਕਿ ਬਹੁਤ ਜਲਦ ਹੀ ਰੇਤ ਮਾਫ਼ੀਆ ਦਾ ਪੰਜਾਬ 'ਚੋਂ ਖ਼ਾਤਮਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਦਿਨ-ਰਾਤ ਮਿਹਨਤ ਕਰ ਰਹੇ ਹਾਂ ਕਿ ਸਿਸਟਮ ਨੂੰ ਕਿਵੇਂ ਸੁਧਾਰਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਲੋਕ ਯਕੀਨ ਰੱਖਣ, ਹਰ ਤਰ੍ਹਾਂ ਦੇ ਮਸਲੇ ਹੱਲ ਹੋ ਜਾਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਸਿਆਸੀ ਘਮਾਸਾਨ ਨੂੰ ਲੈ ਕੇ ਮੰਤਰੀ ਮੰਡਲ ਦੀ ਬੈਠਕ ਸ਼ੁਰੂ, ਥੋੜ੍ਹੀ ਦੇਰ 'ਚ ਪ੍ਰੈੱਸ ਕਾਨਫਰੰਸ ਕਰਨਗੇ 'ਚੰਨੀ'

ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਫੋਨ 'ਤੇ ਸਿੱਧੂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਮੈਂਬਰ ਲਈ ਪਾਰਟੀ ਸੁਪਰੀਮ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਸਮੇਤ ਕਈ ਮੰਤਰੀ ਨਵਜੋਤ ਸਿੱਧੂ ਨਾਲ ਮੁਲਾਕਾਤ ਕਰਨ ਲਈ ਗਏ ਸਨ ਅਤੇ ਅੱਜ ਜਾਂ ਕੱਲ੍ਹ ਇਹ ਮਸਲਾ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਸਲਿਆਂ ਤੋਂ ਉਹ ਥਿੜ੍ਹਕਣਾ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਪੰਜਾਬ 'ਚ ਸਾਰਾ ਕੰਮ ਪਾਰਦਰਸ਼ੀ ਤੌਰ 'ਤੇ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਅਨੁਸਾਰ ਹੀ ਸਾਰੇ ਫ਼ੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੈਂ ਮੁੱਖ ਮੰਤਰੀ ਹਾਂ, ਪੰਜਾਬ 'ਚ ਕਿਸੇ ਤਰ੍ਹਾਂ ਦੀ ਕੋਈ ਗੱਦਾਰੀ ਜਾਂ ਭ੍ਰਿਸ਼ਟਾਚਾਰੀ ਨਹੀਂ ਹੋਣ ਦਿੱਤੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News