ਪੰਜਾਬ ਦੇ ਮੁੱਖ ਮੰਤਰੀ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਭੇਂਟ ਕੀਤੀ ਸ਼ਰਧਾਂਜਲੀ

10/02/2021 12:08:35 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਚਰਨਜੀਤ ਚੰਨੀ ਨੇ ਕਿਹਾ ਹੈ ਕਿ ਸਾਨੂੰ ਸਭ ਨੂੰ ਮਿਲ ਕੇ ਮਹਾਤਮਾ ਗਾਂਧੀ ਜੀ ਦਾ ਅਹਿੰਸਾ ਨੂੰ ਲੈ ਕੇ ਜੋ ਸੁਨੇਹਾ ਹੈ, ਉਸ 'ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਹੱਕ-ਸੱਚ ਲਈ ਹਮੇਸ਼ਾ ਆਵਾਜ਼ ਚੁੱਕਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਸਿੱਧੂ ਇਕ ਬੇਲਗਾਮ ਘੋੜਾ, ਜਿਸ ’ਤੇ ਕਾਠੀ ਪਾਉਣਾ ਕਾਂਗਰਸ ਹਾਈਕਮਾਨ ਦੇ ਵੱਸ ਦੀ ਗੱਲ ਨਹੀਂ : ਅਸ਼ਵਨੀ ਸ਼ਰਮਾ

ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਭਾਰਤ ਦੇ ਦੂਜੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਜੀ ਦੀ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਲਾਲ ਬਹਾਦੁਰ ਸ਼ਾਸਤਰੀ ਜੀ ਦੇ ਦਿੱਤੇ 'ਜੈ ਜਵਾਨ, ਜੈ ਕਿਸਾਨ' ਦੇ ਨਾਅਰੇ ਨੇ ਭਾਰਤ 'ਚ ਫ਼ੌਜੀ ਜਵਾਨਾਂ ਤੇ ਕਿਸਾਨਾਂ ਦੇ ਕੱਦ ਨੂੰ ਹੋਰ ਉੱਚਾ ਕਰ ਦਿੱਤਾ ਅਤੇ ਇਹ ਨਾਅਰਾ ਸਦਾ ਭਾਰਤੀਆਂ ਅੰਦਰ ਜਿਊਂਦਾ ਰਹੇਗਾ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕੇਜਰੀਵਾਲ ਦਾ ਵੱਡਾ ਐਲਾਨ, ਪੰਜਾਬੀਆਂ ਨੂੰ ਸਿਹਤ ਸਬੰਧੀ ਦਿੱਤੀਆਂ 6 ਗਾਰੰਟੀਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita