ਮੁੱਖ ਮੰਤਰੀ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਰਿਵਾਰਿਕ ਪੈਨਸ਼ਨ ਦਾ ਲਾਭ ਦੇਣ ਨੂੰ ਹਰੀ ਝੰਡੀ
Saturday, Oct 02, 2021 - 04:05 PM (IST)
ਚੰਡੀਗੜ੍ਹ : ਮੁਲਾਜ਼ਮ ਪੱਖੀ ਇਕ ਵੱਡਾ ਫ਼ੈਸਲਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਸੇਵਾ ਮੁਕਤੀ ਤੋਂ ਪਹਿਲਾਂ ਮੌਤ ਹੋਣ ਦੇ ਮਾਮਲੇ ਵਿਚ ਪਰਿਵਾਰਿਕ ਪੈਨਸ਼ਨ ਦਾ ਲਾਭ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਦੇਣ ਲਈ ਹਰੀ ਝੰਡੀ ਦੇ ਦਿੱਤੀ। ਇਸ ਦੇ ਨਾਲ ਹੀ 5-5-2009 ਦੇ ਪਰਿਵਾਰਿਕ ਪੈਨਸ਼ਨ ਸਬੰਧੀ ਦਿਸ਼ਾ-ਨਿਰਦੇਸ਼ਾਂ ਅਤੇ ਮਿਤੀ 4-9-2019 ਨੂੰ ਇਸ ਮੁੱਦੇ ਨਾਲ ਜੁੜੀਆਂ ਹਦਾਇਤਾਂ ਅਪਣਾਏ ਜਾਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ।
ਪੰਜਾਬ ਸਿਵਲ ਸੇਵਾਵਾਂ ਨਿਯਮ ਤਹਿਤ ਪ੍ਰਾਵਧਾਨਾਂ ਅਨੁਸਾਰ ਭਾਰਤ ਸਰਕਾਰ ਦੇ ਅਜਿਹੀ ਹੀ ਸਥਿਤੀ ਵਾਲੇ ਮੁਲਾਜ਼ਮਾਂ 'ਤੇ ਲਾਗੂ ਹੁੰਦੀ ਨਵੀਂ ਪੈਨਸ਼ਨ ਸਕੀਮ ਤਹਿਤ ਕਵਰ ਹੁੰਦੇ ਮੁਲਾਜ਼ਮਾਂ ਸਬੰਧੀ ਸੂਬਾ ਸਰਕਾਰ ਵੱਲੋਂ ਸੋਧਾਂ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਕੇਜਰੀਵਾਲ ਦਾ ਵੱਡਾ ਐਲਾਨ, ਪੰਜਾਬੀਆਂ ਨੂੰ ਸਿਹਤ ਸਬੰਧੀ ਦਿੱਤੀਆਂ 6 ਗਾਰੰਟੀਆਂ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਫ਼ੈਸਲੇ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਦੀ ਉਸ ਤਜਵੀਜ਼ ਲਈ ਸਹਿਮਤੀ ਦਿੱਤੀ ਹੈ, ਜਿਸ ਨੂੰ ਕਿ 26 ਅਗਸਤ 2021 ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ