ਮੁੱਖ ਮੰਤਰੀ ਚੰਨੀ ਦਾ ਪੰਜਾਬੀਆਂ ਲਈ ਵੱਡਾ ਐਲਾਨ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੇ ਮਿਲਣਗੇ ਮਾਲਕਾਨਾ ਹੱਕ

Sunday, Oct 03, 2021 - 01:58 PM (IST)

ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਗਿਆ ਕਿ ਲਾਲ ਲਕੀਰ ਅੰਦਰ ਆਉਣ ਵਾਲੇ ਗਰੀਬ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਇਲਾਕਿਆਂ ਅੰਦਰ ਡਰੋਨ ਸਿਸਟਮ ਰਾਹੀਂ ਪਿੰਡਾਂ ਦੀ ਤਸਵੀਰ ਲਈ ਜਾਵੇਗੀ ਅਤੇ ਜਿਹੜੇ ਲੋਕ ਜਿੱਥੇ ਵਸੇ ਹਨ, ਉੱਥੇ ਉਨ੍ਹਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਪਹਿਲਾਂ ਚਮਕੌਰ ਸਾਹਿਬ ਦੀ ਧਰਤੀ ਤੋਂ ਹੋਵੇਗੀ ਅਤੇ ਇਸ ਤੋਂ ਬਾਅਦ ਪੂਰੇ ਪੰਜਾਬ 'ਚ ਇਹ ਕੰਮ ਸ਼ੁਰੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਹੈਲੀਕਾਪਟਰ ਬਣਿਆ ਪਹੇਲੀ, ਚੰਨੀ ਗਏ ਹੈਲੀਕਾਪਟਰ ਵਿਚ ਪਰਤੇ ਫਲਾਈਟ ਰਾਹੀਂ

PunjabKesari

ਉਨ੍ਹਾਂ ਨੇ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਨੂੰ ਹਦਾਇਤ ਕੀਤੀ ਹੈ ਕਿ ਕਿਸੇ ਵੀ ਵਿਕਾਸ ਕਾਰਜ 'ਚ ਦੇਰੀ ਨਹੀਂ ਹੋਣੀ ਚਾਹੀਦੀ। ਇਸ ਮੌਕੇ ਉਨ੍ਹਾਂ ਵੱਲੋਂ 520 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਵੀ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ 2 ਲੱਖ, 85 ਹਜ਼ਾਰ ਦੇ ਕਰੀਬ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸੂਬੇ ਅੰਦਰ ਲੋਕਾਂ ਨਾਲ ਕਿਸੇ ਤਰ੍ਹਾਂ ਦੀ ਬੇਇਨਸਾਫ਼ੀ ਨਹੀਂ ਹੋਣ ਦੇਣਗੇ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਹੁਣ ਤਾਂ ਜੇਕਰ ਕਿਸੇ ਨੌਜਵਾਨ ਨਾਲ ਬੇਇਨਸਾਫ਼ੀ ਹੋ ਰਹੀ ਹੈ ਤਾਂ ਤੁਰੰਤ ਉਨ੍ਹਾਂ ਤੱਕ ਪਹੁੰਚ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਸੂਰ ਦੇ ਇਕ ਘੰਟਾ ਵੀ ਥਾਣੇ ਅੰਦਰ ਨਹੀਂ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਮੰਤਰੀ ਰਾਜਾ ਵੜਿੰਗ ਵੱਲੋਂ 'ਲੁਧਿਆਣਾ ਬੱਸ ਅੱਡੇ' ਦੀ ਅਚਨਚੇਤ ਚੈਕਿੰਗ, ਹੱਥੀਂ ਚੁੱਕਿਆ ਕੂੜਾ-ਕਰਕਟ (ਤਸਵੀਰਾਂ)

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਮਾਣ ਦਿੱਤਾ ਹੈ, ਜੋ ਉਹ ਹਮੇਸ਼ਾ ਬਣਾਈ ਰੱਖਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਾਨ ਜਾ ਸਕਦੀ ਹੈ ਪਰ ਉਹ ਕਦੇ ਗਲਤ ਕੰਮ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਪਿੰਡਾਂ 'ਚ ਪੀਣ ਵਾਲੇ ਪਾਣੀ ਲਈ ਵੀ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗਰੀਬ ਲੋਕਾਂ ਅਤੇ ਮਿਡਲ ਕਲਾਸ ਦੀ ਪੂਰੀ ਸੁਣਵਾਈ ਹੋਵੇਗੀ ਅਤੇ ਕਿਸੇ ਨਾਲ ਵੀ ਧੋਖਾਧੜੀ ਨਹੀਂ ਹੋਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ 'ਕੈਪਟਨ' ਨੂੰ ਨਸੀਹਤ, ਮੀਡੀਆ ਅੱਗੇ ਦਿੱਤਾ ਇਹ ਬਿਆਨ

ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਧਿਕਾਰੀਆਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲਸ ਲੋਕਾਂ ਨੂੰ ਇਨਸਾਫ਼ ਦੇਣ ਅਤੇ ਉਨ੍ਹਾਂ ਦੀ ਰਖਵਾਲੀ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਇਕ ਪਿਆਸਾ ਖੂਹ ਹਾਂ ਅਤੇ ਖ਼ੁਦ ਚੱਲ ਕੇ ਤੁਹਾਡੇ ਤੱਕ ਆਵਾਂਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 64 ਹਜ਼ਾਰ ਦੇ ਕਰੀਬ ਪਰਿਵਾਰਾਂ ਨੂੰ ਅੱਜ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News