ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਲਾਲ ਲਕੀਰ ਵਾਲੇ ਘਰਾਂ 'ਚ ਵੱਸਦੇ ਲੋਕਾਂ ਨੂੰ ਮਿਲੇਗੀ ਮਾਲਕੀ

Monday, Oct 11, 2021 - 02:49 PM (IST)

ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਲਾਲ ਲਕੀਰ ਵਾਲੇ ਘਰਾਂ 'ਚ ਵੱਸਦੇ ਲੋਕਾਂ ਨੂੰ ਮਿਲੇਗੀ ਮਾਲਕੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਲਾਲ ਲਕੀਰ ਅੰਦਰ ਵੱਸਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਜਿਹੜੇ ਲੋਕ ਲਾਲ ਲਾਈਨ ਦੇ ਅੰਦਰ ਰਹਿੰਦੇ ਹਨ, ਉਨ੍ਹਾਂ ਕੋਲ ਮਾਲਕੀ ਦੇ ਹੱਕ ਨਹੀਂ ਹਨ। ਉਨ੍ਹਾਂ ਕਿਹਾ ਕਿ ਲਾਲ ਡੋਰੇ ਅੰਦਰ ਜਿੰਨੀ ਪੁਰਾਣੀ ਆਬਾਦੀ ਬੈਠੀ ਹੋਈ ਹੈ, ਉਨ੍ਹਾਂ ਸਭ ਨੂੰ ਮਾਲਕਾਨਾ ਹੱਕ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰਾ ਸਿਸਟਮ ਤਿਆਰ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਵੀ ਲਾਂਚ ਕੀਤੀ ਗਈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੇ ਪੁੱਤ ਨੂੰ ਵਿਆਹ 'ਤੇ ਆਸ਼ੀਰਵਾਦ ਦੇਣ ਨਹੀਂ ਪੁੱਜੇ 'ਨਵਜੋਤ ਸਿੱਧੂ', ਗੈਰ ਮੌਜੂਦਗੀ ਸਭ ਨੂੰ ਰੜਕੀ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਜਾਇਦਾਦ ਦੀ ਰਜਿਸਟਰੀ ਤਿਆਰ ਕਰਵਾ ਕੇ ਲੋਕਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲਾਭ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜੇਕਰ ਕਿਸੇ ਨੂੰ ਇਸ ਸਬੰਧੀ ਕੋਈ ਦਿੱਕਤ ਹੋਵੇਗੀ ਤਾਂ ਉਹ 15 ਦਿਨਾਂ ਦੇ ਅੰਦਰ ਆਪਣੀ ਦਰਖ਼ਾਸਤ ਜਮ੍ਹਾਂ ਕਰਵਾ ਸਕਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਐੱਨ. ਆਰ. ਆਈਜ਼ ਦੀ ਜਾਇਦਾਦ ਦੀ ਰਾਖੀ ਲਈ ਕਾਨੂੰਨ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਇਸ ਤਾਰੀਖ਼ ਤੱਕ ਲੱਗਣਗੇ 'ਬਿਜਲੀ ਕੱਟ', ਨਿੱਜੀ ਪਲਾਂਟਾਂ ਕੋਲ ਬਚਿਆ ਡੇਢ ਦਿਨ ਦਾ ਕੋਲਾ
ਬਿਜਲੀ ਬਿੱਲਾਂ ਦੇ ਬਕਾਏ ਬਾਰੇ ਕਹੀ ਇਹ ਗੱਲ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਜਲੀ ਬਿੱਲਾਂ ਦੇ ਬਕਾਏ ਬਾਰੇ ਬੋਲਦਿਆਂ ਕਿਹਾ ਕਿ ਪਿੰਡਾਂ 'ਚ ਜਿਨ੍ਹਾਂ ਲੋਕਾਂ ਕੋਲ 2 ਕਿੱਲੋਵਾਟ ਦੀ ਸਮਰੱਥਾ ਵਾਲਾ ਕੁਨੈਕਸ਼ਨ ਹੈ, ਉਨ੍ਹਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ ਫਿਰ ਭਾਵੇਂ ਉਕਤ ਲੋਕ ਕਿਸੇ ਵੀ ਜਾਤੀ, ਧਰਮ ਆਦਿ ਨਾਲ ਸਬੰਧ ਰੱਖਦੇ ਹੋਣ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦਾ ਵੱਡਾ ਐਲਾਨ, ਲਾਲ ਲਕੀਰ ਵਾਲੇ ਘਰਾਂ 'ਚ ਵੱਸਦੇ ਲੋਕਾਂ ਨੂੰ ਮਿਲੇਗੀ ਮਾਲਕੀ

ਉਨ੍ਹਾਂ ਕਿਹਾ ਕਿ ਇਸ ਦਾ ਲਾਭ 52 ਲੱਖ ਦੇ ਕਰੀਬ ਪਰਿਵਾਰਾਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲ ਮੁਆਫ਼ ਕਰਨ ਲਈ ਲੋਕਾਂ ਨੂੰ ਇਕ ਫਾਰਮ ਭਰਨਾ ਪਵੇਗਾ ਅਤੇ ਉਨ੍ਹਾਂ ਦੇ ਪਿਛਲੇ ਬਿੱਲ 'ਚ ਆਇਆ ਬਕਾਇਆ ਮੁਆਫ਼ ਕਰ ਦਿੱਤਾ ਜਾਵੇਗਾ। ਅਫ਼ਸਰਸ਼ਾਹੀ ਬਾਰੇ ਬੋਲਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਅਫ਼ਸਰਸ਼ਾਹੀ ਤੋਂ ਚੰਗੀ ਤਰ੍ਹਾਂ ਕੰਮ ਲੈਣਾ ਆਉਂਦਾ ਹੈ, ਇਸ ਲਈ ਲੋਕ ਕਿਸੇ ਤਰ੍ਹਾਂ ਦੀ ਕੋਈ ਫ਼ਿਕਰ ਨਾ ਕਰਨ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News