ਮੁੱਖ ਮੰਤਰੀ ਚੰਨੀ ਨੇ ਦਿੱਤੇ ਸੰਕੇਤ, 3 ਸਾਬਕਾ ਮੰਤਰੀਆਂ ਨੂੰ ਪਾਰਟੀ ਦੇਵੇਗੀ ਜ਼ਿੰਮੇਵਾਰੀ

Sunday, Oct 17, 2021 - 03:03 PM (IST)

ਮੁੱਖ ਮੰਤਰੀ ਚੰਨੀ ਨੇ ਦਿੱਤੇ ਸੰਕੇਤ, 3 ਸਾਬਕਾ ਮੰਤਰੀਆਂ ਨੂੰ ਪਾਰਟੀ ਦੇਵੇਗੀ ਜ਼ਿੰਮੇਵਾਰੀ

ਲੁਧਿਆਣਾ (ਹਿਤੇਸ਼) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਵੇਂ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੈਬਨਿਟ ਤੋਂ ਹਟਾਏ ਗਏ ਕਰੀਬੀ ਮੰਤਰੀਆਂ 'ਚੋਂ ਜ਼ਿਆਦਾਤਰ ਨੂੰ ਬਾਗੀ ਹੋਣ ਤੋਂ ਰੋਕਣ 'ਚ ਕਾਮਯਾਬ ਹੋ ਗਏ ਹਨ ਪਰ ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੰਤਰੀਆਂ ਦੀ ਉਨ੍ਹਾਂ ਦੇ ਹਲਕੇ 'ਚ ਪੁਜ਼ੀਸ਼ਨ ਬਹਾਲ ਕਰਨ ਦੀ ਮੰਗ ਉੱਠ ਰਹੀ ਹੈ। ਇਸ ਦੇ ਮੱਦੇਨਜ਼ਰ ਕਾਂਗਰਸ ਉਨ੍ਹਾਂ ਸਾਬਕਾ ਮੰਤਰੀਆਂ ਨੂੰ ਪਾਰਟੀ 'ਚ ਜ਼ਿੰਮੇਵਾਰੀ ਦੇਣ ਜਾ ਰਹੀ ਹੈ।

ਇਹ ਵੀ ਪੜ੍ਹੋ : ਤਿਓਹਾਰੀ ਸੀਜ਼ਨ ਦੌਰਾਨ 'ਟਰੇਨਾਂ' ਫੁੱਲ, ਵੇਟਿੰਗ 100 ਤੋਂ ਜ਼ਿਆਦਾ ਹੋਣ ਕਾਰਨ ਮੁਸਾਫ਼ਰ ਪਰੇਸ਼ਾਨ

ਇਸ ਦੇ ਸੰਕੇਤ ਖ਼ੁਦ ਮੁੱਖ ਮੰਤਰੀ ਚੰਨੀ ਨੇ ਦਿੱਤੇ ਹਨ। ਉਹ ਐਤਵਾਰ ਨੂੰ ਹੁਸ਼ਿਆਰਪੁਰ 'ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਆਯੋਜਿਤ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਬਤੌਰ ਉਦਯੋਗ ਮੰਤਰੀ ਸ਼ਾਮ ਸੁੰਦਰ ਅਰੋੜਾ ਨੇ ਵਧੀਆ ਕੰਮ ਕੀਤਾ ਹੈ ਅਤੇ ਹੁਣ ਪਾਰਟੀ ਉਨ੍ਹਾਂ ਦੀਆਂ ਸੇਵਾਵਾਂ ਲੈਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਡੇਂਗੂ ਦੇ 33 ਮਰੀਜ਼ ਆਏ ਸਾਹਮਣੇ, ਹੁਣ ਤੱਕ ਕੁੱਲ 398 ਮਰੀਜ਼ਾਂ ਦੀ ਪੁਸ਼ਟੀ

ਇਸੇ ਤਰ੍ਹਾਂ ਚੰਨੀ ਨੇ 2 ਹੋਰ ਸਾਬਕਾ ਮੰਤਰੀਆਂ ਬਲਬੀਰ ਸਿੱਧੂ ਅਤੇ ਗੁਰਪ੍ਰੀਤ ਕਾਂਗੜ ਨੂੰ ਵੀ ਪਾਰਟੀ 'ਚ ਐਡਜਸਟਰ ਕਰਨ ਦੀ ਗੱਲ ਕਹੀ ਹੈ। ਇਸ ਨੂੰ ਲੈ ਕੇ ਚਰਚਾ ਹੈ ਕਿ ਸੰਗਤ ਸਿੰਘ ਗਿਲਜੀਆ ਦੇ ਮੰਤਰੀ ਬਣਨ ਤੋਂ ਬਾਅਦ ਅਰੋੜਾ ਨੂੰ ਉਨ੍ਹਾਂ ਦੀ ਜਗ੍ਹਾ ਪੰਜਾਬ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਰਾਜਪੁਰਾ 'ਚ ਕਾਰ ਤੇ ਟਰੱਕ ਦੀ ਟੱਕਰ ਦੌਰਾਨ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ

ਇਸ ਤੋਂ ਇਲਾਵਾ ਪਰਗਟ ਸਿੰਘ ਦੇ ਮੰਤਰੀ ਬਣਨ ਤੋਂ ਬਾਅਦ ਪ੍ਰਦੇਸ਼ ਦੇ ਸੰਗਠਨ ਜਨਰਲ ਸਕੱਤਰ ਦਾ ਅਹੁਦਾ ਵੀ ਖ਼ਾਲੀ ਪਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News