ਅਹਿਮ ਖ਼ਬਰ : BSF ਮੁੱਦੇ ''ਤੇ ਮੁੱਖ ਮੰਤਰੀ ਚੰਨੀ ਨੇ ਸੱਦੀ ਸਰਵ ਪਾਰਟੀ ਬੈਠਕ
Saturday, Oct 23, 2021 - 08:53 AM (IST)
ਚੰਡੀਗੜ੍ਹ (ਰਮਨਜੀਤ) : ਬੀ. ਐੱਸ. ਐੱਫ. ਦੇ ਅਧਿਕਾਰ ਖੇਤਰ ਵਿਚ ਕੇਂਦਰ ਸਰਕਾਰ ਵੱਲੋਂ ਕੀਤੇ ਗਈ ਵਾਧੇ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਸਰਵ ਪਾਰਟੀ ਬੈਠਕ ਸੱਦ ਲਈ ਗਈ ਹੈ। ਇਹ ਬੈਠਕ ਅਗਲੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਇਸ ਸਬੰਧੀ ਮੁੱਖ ਮੰਤਰੀ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮਾਮਲੇ ਵਿਚ ਬੈਠਕ ਦਾ ਸਮਾਂ ਮੰਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਵੱਡੇ ਸਾਈਕਲ ਘਰਾਣਿਆਂ 'ਤੇ ਆਮਦਨ ਟੈਕਸ ਵਿਭਾਗ ਦੀ ਛਾਪੇਮਾਰੀ
ਸੂਤਰਾਂ ਮੁਤਾਬਕ ਸੋਮਵਾਰ ਨੂੰ ਬੀ. ਐੱਸ. ਐੱਫ. ਦੇ ਮੁੱਦੇ ’ਤੇ ਚਰਚਾ ਕਰਨ ਅਤੇ ਅਗਲੀ ਰਣਨੀਤੀ ਬਣਾਉਣ ਲਈ ਪੰਜਾਬ ਭਵਨ ਵਿਚ ਸਰਵ ਪਾਰਟੀ ਬੈਠਕ ਬੁਲਾਈ ਗਈ ਹੈ। ਹਾਲਾਂਕਿ ਇਸ ਦੇ ਸਬੰਧ ਵਿਚ ਕੋਈ ਆਧਿਕਾਰਿਕ ਸੂਚਨਾ ਜਾਰੀ ਨਹੀਂ ਕੀਤੀ ਗਈ ਹੈ ਪਰ ਸਿਆਸੀ ਪਾਰਟੀਆਂ ਤੋਂ ਮਿਲੀ ਸੂਚਨਾ ਮੁਤਾਬਕ ਇਹ ਬੈਠਕ ਸੋਮਵਾਰ ਨੂੰ ਦੁਪਹਿਰ 12 ਵਜੇ ਪੰਜਾਬ ਭਵਨ ਵਿਚ ਰੱਖੀ ਗਈ ਹੈ, ਜਿਸ ਵਿਚ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੁਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 2 ਦਿਨ 'ਮੌਸਮ' ਰਹੇਗਾ ਖ਼ਰਾਬ, ਧੂੜ ਭਰੀ ਹਨ੍ਹੇਰੀ ਨਾਲ ਪੈ ਸਕਦੀ ਹੈ ਬਾਰਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ