ਲੁਧਿਆਣਾ ''ਚ ਭਲਕੇ ਮੁੱਖ ਮੰਤਰੀ ਚੰਨੀ ਕਰ ਸਕਦੇ ਨੇ ਬਿਜਲੀ ਬਿੱਲਾਂ ''ਚ ਛੋਟ ਦਾ ਐਲਾਨ
Tuesday, Oct 26, 2021 - 03:35 PM (IST)
ਲੁਧਿਆਣਾ (ਹਿਤੇਸ਼) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੁੱਧਵਾਰ ਨੂੰ ਬਿਜਲੀ ਬਿੱਲਾਂ 'ਚ ਛੋਟ ਦਾ ਐਲਾਨ ਕੀਤਾ ਜਾ ਸਕਦਾ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ 2 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਗਏ ਹਨ, ਉੱਥੇ ਹੀ ਕਾਂਗਰਸ ਦਾ ਚੁਣਾਵੀ ਵਾਅਦਾ ਪੂਰਾ ਕਰਨ ਲਈ ਸਾਰੀਆਂ ਕੈਟਾਗਿਰੀਆਂ ਦੇ ਬਿਜਲੀ ਬਿੱਲਾਂ 'ਚ ਛੋਟ ਦੇਣ ਦੀ ਯੋਜਨਾ ਵੀ ਬਣਾਈ ਗਈ ਹੈ।
ਇਸ ਦੀ ਪੁਸ਼ਟੀ ਪਿਛਲੇ ਦਿਨੀਂ ਕਾਰੋਬਾਰੀਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਕੀਤੀ ਗਈ ਸੀ। ਉਨ੍ਹਾਂ ਨੇ ਇਸ ਸਬੰਧੀ ਦੀਵਾਲੀ ਤੋਂ ਪਹਿਲਾਂ ਫ਼ੈਸਲਾ ਲੈਣ ਦੀ ਗੱਲ ਕਹੀ ਸੀ। ਇਸ ਦੌਰਾਨ ਸਰਕਾਰ ਵੱਲੋਂ 27 ਅਕਤੂਬਰ ਨੂੰ ਇਨਵੈਸਟਮੈਂਟ ਸਮਿੱਟ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਸੇ ਦਿਨ ਲੁਧਿਆਣਾ 'ਚ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ 'ਚ ਸਾਰੀਆਂ ਕੈਟਾਗਿਰੀਆਂ ਦੇ ਬਿਜਲੀ ਬਿੱਲਾਂ 'ਚ ਛੋਟ ਦੇਣ ਸਬੰਧੀ ਫ਼ੈਸਲਾ ਕੀਤਾ ਜਾ ਸਕਦਾ ਹੈ। ਇਸ ਦਾ ਐਲਾਨ ਮੀਟਿੰਗ ਤੋਂ ਬਾਅਦ ਰੱਖੀ ਗਈ ਪ੍ਰੈੱਸ ਕਾਨਫਰੰਸ ਜਾਂ ਇਨਵੈਸਟਮੈਂਟ ਸਮਿੱਟ ਦੌਰਾਨ ਮੁੱਖ ਮੰਤਰੀ ਚੰਨੀ ਵੱਲੋਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੁਸ਼ਲਦੀਪ ਢਿੱਲੋਂ ਨੇ ਮੁੱਖ ਮੰਤਰੀ ਦੀ ਹਾਜ਼ਰੀ 'ਚ 'ਮਾਰਕਫੈੱਡ' ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ