ਲੁਧਿਆਣਾ 'ਚ ਮੁੱਖ ਮੰਤਰੀ 'ਚੰਨੀ' ਨੇ ਇੰਡਸਟਰੀ ਲਈ ਕੀਤੇ ਅਹਿਮ ਐਲਾਨ, ਜਾਣੋ BSF ਮੁੱਦੇ 'ਤੇ ਕੀ ਬੋਲੇ

10/27/2021 1:22:54 PM

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ 'ਚ ਕਾਰੋਬਾਰ ਵਧੇ-ਫੁੱਲੇ, ਇਸ ਦੇ ਲਈ ਸਰਕਾਰ ਦੀਆਂ ਕਈ ਮੀਟਿੰਗਾਂ ਕਾਰੋਬਾਰੀਆਂ ਨਾਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਹੀ ਪੰਜਾਬ ਸਰਕਾਰ ਵੱਲੋਂ ਇੰਡਸਟਰੀ ਅਤੇ ਕਾਰੋਬਾਰੀਆਂ ਨੂੰ ਕੁੱਝ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਭ ਤੋਂ ਜ਼ਰੂਰੀ ਹੈ ਕਿ ਜਿਹੜਾ ਦੁਕਾਨਦਾਰ ਬਾਜ਼ਾਰ 'ਚ ਬੈਠਾ ਹੈ, ਉਸ ਨੂੰ ਸਰਕਾਰ ਵੱਲੋਂ ਇਕ ਚੰਗਾ ਮਾਹੌਲ ਮਿਲੇ। ਉਨ੍ਹਾਂ ਕਿਹਾ ਕਿ ਪੰਜਾਬ 'ਚੋਂ ਇੰਸਪੈਕਟਰੀ ਰਾਜ ਨੂੰ ਖ਼ਤਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਬੀਰ ਦਵਿੰਦਰ ਸਿੰਘ ਤੋਂ ਸੁਣੋ ਕਿਵੇਂ ਤੇ ਕਦੋਂ ਸ਼ੁਰੂ ਹੋਈ ਸੀ 'ਕੈਪਟਨ-ਅਰੂਸਾ' ਦੀ ਦੋਸਤੀ (ਵੀਡੀਓ)

ਉਨ੍ਹਾਂ ਕਿਹਾ ਕਿ ਅਸੀਂ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਕਾਰੋਬਾਰੀਆਂ 'ਤੇ ਸਰਕਾਰ ਵੱਲੋਂ ਕਿਸੇ ਤਰ੍ਹਾਂ ਦਾ ਵੀ ਦਬਾਅ ਨਾ ਹੋਵੇ ਅਤੇ ਇਸ ਦੇ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਚੰਨੀ ਨੇ ਐਲਾਨ ਕਰਦਿਆਂ ਕਿਹਾ ਕਿ ਸਾਲ 2011 ਤੋਂ ਲੱਗਾ ਹੋਇਆ  ਇੰਸਟੀਚਿਊਸ਼ਨ ਟੈਕਸ ਖ਼ਤਮ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਛੋਟੀਆਂ ਅਤੇ ਮੱਧਮ ਪੱਧਰ ਦੀਆਂ ਫੈਕਟਰੀਆਂ ਲਈ ਵਨ ਟਾਈਮ ਸੈਟਲਮੈਂਟ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : ਕੈਪਟਨ ਦੇ ਐਲਾਨ ਤੋਂ ਪਹਿਲਾਂ ਹਲਚਲ ਤੇਜ਼, ਰਾਹੁਲ ਗਾਂਧੀ ਨੂੰ ਮਿਲਣ ਪੁੱਜੇ 'ਸੁਖਜਿੰਦਰ ਰੰਧਾਵਾ'

ਉਨ੍ਹਾਂ ਕਿਹਾ ਕਿ ਮੀਡੀਅਮ ਸਕੇਲ ਇੰਡਸਟਰੀ ਨੂੰ ਬਿਜਲੀ ਦੇ ਫਿਕਸ ਚਾਰਜ ਲੱਗਦੇ ਹਨ, ਜਿਸ ਕਾਰਨ ਉਨ੍ਹਾਂ ਦਾ ਬਿੱਲ ਬਹੁਤ ਵੱਧ ਜਾਂਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਫਿਕਸ ਚਾਰਜ 50 ਫ਼ੀਸਦੀ ਕੀਤੇ ਜਾਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਫੋਕਲ ਪੁਆਇੰਟਾਂ ਦੇ ਵਿਕਾਸ ਲਈ 147 ਕਰੋੜ ਰੁਪਿਆ ਪੰਜਾਬ ਸਰਕਾਰ ਵੱਲੋਂ ਜਾਰੀ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਅੱਜ ਲੁਧਿਆਣਾ 'ਚ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ
ਬੀ. ਐੱਸ. ਐੱਫ. ਮੁੱਦੇ 'ਤੇ 8 ਨਵੰਬਰ ਨੂੰ ਸੱਦਿਆ ਜਾਵੇਗਾ ਵਿਸ਼ੇਸ਼ ਇਜਲਾਸ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਬੀ. ਐੱਸ. ਐੱਫ. ਦਾ ਮੁੱਦਾ ਹੱਲ ਨਾ ਕੀਤਾ ਗਿਆ ਤਾਂ ਇਸ ਦੇ ਲਈ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੇਂਦਰ ਨੇ ਗੱਲ ਨਾ ਮੰਨੀ ਤਾਂ ਫਿਰ ਉਹ ਇਸ ਮਸਲੇ ਨੂੰ ਲੈ ਕੇ ਸੁਪਰੀਮ ਕੋਰਟ ਜਾਣਗੇ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਇਸ ਮਸਲੇ ਨੂੰ ਹੱਲ ਕਰਕੇ ਰਹੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Babita

Content Editor

Related News