ਮੁੱਖ ਮੰਤਰੀ ਚੰਨੀ ਨੇ ਸੱਦੀ ਪ੍ਰਸ਼ਾਸਨਿਕ ਅਫ਼ਸਰਾਂ ਦੀ ਅਹਿਮ ਬੈਠਕ

10/31/2021 12:15:01 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਪ੍ਰਸ਼ਾਸਨਿਕ ਅਫ਼ਸਰਾਂ ਦੀ ਇਕ ਅਹਿਮ ਬੈਠਕ ਐਤਵਾਰ ਨੂੰ ਸੱਦੀ ਹਈ। ਇਹ ਬੈਠਕ ਐਤਵਾਰ ਸ਼ਾਮ ਦੇ 7 ਵਜੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚੰਨੀ ਦੀ ਅਗਵਾਈ ਹੇਠ ਹੋਵੇਗੀ।

ਇਹ ਵੀ ਪੜ੍ਹੋ : ਮੁੱਖ ਮੰਤਰੀ 'ਚੰਨੀ' ਨੇ ਖੇਤੀ ਕਾਨੂੰਨਾਂ ਬਾਰੇ ਰਾਜੇਵਾਲ ਨੂੰ ਕੀਤਾ ਫੋਨ, ਜਾਣੋ ਦੋਹਾਂ ਵਿਚਕਾਰ ਕੀ ਹੋਈ ਗੱਲਬਾਤ

ਮੁੱਖ ਮੰਤਰੀ ਚੰਨੀ ਵੱਲੋਂ ਇਸ ਬੈਠਕ 'ਚ ਸਾਰੇ ਜ਼ਿਲ੍ਹਿਆਂ ਦੇ ਡੀ. ਸੀਜ਼ ਅਤੇ ਐੱਸ. ਐੱਸ. ਪੀਜ਼ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਵੱਲੋਂ ਇਹ ਬੈਠਕ ਵਿਕਾਸ ਕਾਰਜ ਅਤੇ ਕਾਨੂੰਨ ਵਿਵਸਥਾ 'ਤੇ ਸਮੀਖਿਆ ਕਰਨ ਲਈ ਬੁਲਾਈ ਗਈ ਹੈ।
ਇਹ ਵੀ ਪੜ੍ਹੋ : ਗੋਲਡ ਫਾਈਨਾਂਸ ਕੰਪਨੀਆਂ ਲੁਟੇਰਿਆਂ ਦਾ ਸਾਫਟ ਟਾਰਗੇਟ ਬਣੀਆਂ! ਘਟਨਾਵਾਂ ਦੇ ਬਾਵਜੂਦ ਨਹੀਂ ਵਧਾਈ ਸੁਰੱਖਿਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News