ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 'ਕਰਤਾਰਪੁਰ ਲਾਂਘਾ' ਖੋਲ੍ਹਣ ਦੀ ਮੁੜ ਕੀਤੀ ਅਪੀਲ

Tuesday, Nov 09, 2021 - 04:41 PM (IST)

ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ 'ਕਰਤਾਰਪੁਰ ਲਾਂਘਾ' ਖੋਲ੍ਹਣ ਦੀ ਮੁੜ ਕੀਤੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੁੜ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ ਅਤੇ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦੇ ਹਨ ਕਿ ਇਸ ਸ਼ੁੱਭ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ।

ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ ਪੁੱਜੇ 'ਨਵਜੋਤ ਸਿੱਧੂ', ਬਾਲਾ ਜੀ ਦੇ ਦਰ 'ਤੇ 'ਸੁਖਬੀਰ ਬਾਦਲ' (ਤਸਵੀਰਾਂ)

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਮਹੀਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਸੀ ਅਤੇ ਸੰਗਤ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਿਛਲੇ ਸਾਲ ਕੋਰੋਨਾ ਮਹਾਮਾਰੀ ਕਾਰਨ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਜੇਲ੍ਹ ਬ੍ਰੇਕ ਮਾਮਲਾ : ਜਗਤਾਰ ਸਿੰਘ ਤਾਰਾ 17 ਸਾਲਾਂ ਬਾਅਦ ਦੋਸ਼ੀ ਕਰਾਰ, ਜੇਲ੍ਹ 'ਚ ਸੁਰੰਗ ਬਣਾ ਕੇ ਹੋਇਆ ਸੀ ਫ਼ਰਾਰ

ਉਨ੍ਹਾਂ ਕਿਹਾ ਕਿ ਹੁਣ ਕੋਰੋਨਾ ਦਾ ਪ੍ਰਭਾਵ ਵੀ ਘੱਟ ਗਿਆ ਹੈ, ਇਸ ਲਈ ਕਰਤਾਰਪੁਰ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ, ਜਿਸ ਨੂੰ ਬੰਦ ਹੋਇਆ ਡੇਢ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ।

ਇਹ ਵੀ ਪੜ੍ਹੋ : ਧੀ ਦੀ ਡੋਲੀ ਤੁਰਨ ਤੋਂ ਪਹਿਲਾਂ ਹੀ ਟੁੱਟਿਆ ਕਹਿਰ, ਰੋਂਦੇ ਟੱਬਰ ਨੂੰ ਦੇਖ ਹਰ ਕਿਸੇ ਦਾ ਪਿਘਲ ਗਿਆ ਦਿਲ (ਤਸਵੀਰਾਂ)

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ, ਉੱਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਮੰਗਲਵਾਰ ਸਵੇਰੇ ਕਰਤਾਰਪੁਰ ਲਾਂਘਾ ਮੁੜ ਖੁੱਲ੍ਹਣ ਦੀ ਅਰਦਾਸ ਡੇਰਾ ਬਾਬਾ ਨਾਨਕ ਵਿਖੇ ਕੀਤੀ ਗਈ ਹੈ।

PunjabKesari
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News