ਪੰਜਾਬ ਵਿਧਾਨ ਸਭਾ ਤੋਂ ਲਾਈਵ ਹੋਏ CM ਚੰਨੀ, BSF ਮੁੱਦੇ 'ਤੇ ਕਹੀ ਵੱਡੀ ਗੱਲ

Thursday, Nov 11, 2021 - 11:50 AM (IST)

ਪੰਜਾਬ ਵਿਧਾਨ ਸਭਾ ਤੋਂ ਲਾਈਵ ਹੋਏ CM ਚੰਨੀ, BSF ਮੁੱਦੇ 'ਤੇ ਕਹੀ ਵੱਡੀ ਗੱਲ

ਚੰਡੀਗੜ੍ਹ : ਪੰਜਾਬ ਵਿਧਾਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਾਈਵ ਹੋ ਕੇ ਕਿਹਾ ਕਿ ਬੀ. ਐੱਸ. ਐੱਫ. ਮੁੱਦੇ 'ਤੇ ਸਾਰੀਆਂ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਤਾ ਅਸੀਂ ਇਕੱਲੇ ਨਹੀਂ ਲੈ ਕੇ ਆਏ ਹਾਂ, ਸਗੋਂ ਸਾਰੀਆਂ ਪਾਰਟੀਆਂ ਨਾਲ 4 ਘੰਟੇ ਇਸ 'ਤੇ ਚਰਚਾ ਹੋਈ, ਜਿਸ ਤੋਂ ਬਾਅਦ ਇਹ ਵਿਧਾਨ ਸਭਾ ਅੰਦਰ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨ ਨੇ ਸਿੰਘੂ ਬਾਰਡਰ 'ਤੇ ਕੀਤੀ ਖ਼ੁਦਕੁਸ਼ੀ, ਇਸ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਕਿਹਾ ਕਿ ਇਸ ਮਤੇ ਸਬੰਧੀ ਅਸੀਂ ਕੁੱਝ ਵੀ ਨਹੀਂ ਬਦਲ ਰਹੇ ਹਾਂ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਆਮ ਆਦਮੀ ਪਾਰਟੀ, ਅਕਾਲੀ ਦਲ ਅਤੇ ਬਾਕੀ ਪਾਰਟੀਆਂ ਨੇ ਕਿਹਾ, ਉਹੀ ਮਤਾ ਆਇਆ।

ਇਹ ਵੀ ਪੜ੍ਹੋ : ਵਿਧਾਇਕਾ ਰੁਪਿੰਦਰ ਰੂਬੀ ਦੇ ਕਾਂਗਰਸ 'ਚ ਸ਼ਾਮਲ ਹੋਣ 'ਤੇ ਬੋਲੇ CM ਚੰਨੀ, 'ਵਧਾਈਆਂ ਭੈਣੇ ਤੈਨੂੰ ਵਧਾਈਆਂ ਨੀ...'

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਸਾਂਝੀ ਲੜਾਈ ਹੈ ਅਤੇ ਸਾਰੀਆਂ ਪਾਰਟੀਆਂ ਇਸ ਸਬੰਧੀ ਸੁਝਾਅ ਦੇਣ। ਉਨ੍ਹਾਂ ਕਿਹਾ ਕਿ ਜੋ ਪੰਜਾਬ ਦੇ ਲੋਕ ਕਹਿਣਗੇ, ਇਸ ਲੜਾਈ 'ਚ ਉਹੀ ਹੋਵੇਗਾ ਅਤੇ ਇਹ ਲੜਾਈ ਸਾਂਝੇ ਤੌਰ 'ਤੇ ਲੜੀ ਜਾਵੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News