ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਪਟਿਆਲਾ ਆਉਣਗੇ ਚਰਨਜੀਤ ਸਿੰਘ ਚੰਨੀ

Wednesday, Nov 24, 2021 - 10:04 AM (IST)

ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਪਟਿਆਲਾ ਆਉਣਗੇ ਚਰਨਜੀਤ ਸਿੰਘ ਚੰਨੀ

ਪਟਿਆਲਾ (ਰਾਜੇਸ਼ ਪੰਜੌਲਾ, ਮਨਦੀਪ ਜੋਸਨ) : ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਪਹਿਲੀ ਵਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿਚ ਆ ਰਹੇ ਹਨ। ਮੁੱਖ ਮੰਤਰੀ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ  ਪੰਜਾਬੀ ਯੂਨੀਵਰਸਿਟੀ ਵਿਖੇ ਪਹੁੰਚ ਰਹੇ ਹਨ। ਇਸ ਦੌਰੇ ਬਾਰੇ ਪਿਛਲੇ ਕਈ ਦਿਨਾਂ ਤੋਂ ਕਿਆਸਰਾਈਆਂ ਤੇ ਅੰਦਾਜ਼ੇ ਲਗਾਏ ਜਾ ਰਹੇ ਸਨ। ਮੁੱਖ ਮੰਤਰੀ ਚੰਨੀ ਵੱਲੋਂ ਇਕ ਮੀਡੀਆ ਇੰਟਰਵਿਊ ’ਚ ਕਿਹਾ ਸੀ ਕਿ ਉਹ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਦਾ ਪੱਕਾ ਹੱਲ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਵੱਡਾ ਝਟਕਾ, ਹਾਈਕੋਰਟ ਨੇ ਓਰਬਿੱਟ ਬੱਸਾਂ ਛੱਡਣ ਦੇ ਦਿੱਤੇ ਹੁਕਮ

ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦਾ ਇਹ ਦੌਰਾ ਪੰਜਾਬੀ ਯੂਨੀਵਰਸਿਟੀ ਨੂੰ ਇਸ ਦੇ ਵਿੱਤੀ ਸੰਕਟ ’ਚੋਂ ਬਾਹਰ ਕੱਢਣ ਦੇ ਲਿਹਾਜ ਨਾਲ ਸਾਰਥਕ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਪੰਜਾਬੀ ਯੂਨੀਵਰਸਿਟੀ ਵੱਲੋਂ ਸਥਾਪਿਤ ਕੀਤੇ ਜਾ ਰਹੇ 2 ਵਿਸ਼ੇਸ਼ ਕੇਂਦਰਾਂ ‘ਪੰਜਾਬ ਦਾ ਵਣ-ਤ੍ਰਿਣ-ਜੀਵ-ਜੰਤ ਸੰਤੁਲਨ ਮੁੜ ਬਹਾਲੀ ਕੇਂਦਰ’ ਅਤੇ ‘ਪੇਂਡੂ ਕਾਰੋਬਾਰੀ ਪਹਿਲਕਦਮੀ ਅਤੇ ਹੁਨਰ ਵਿਕਾਸ ਕੇਂਦਰ’ ਦਾ ਉਦਘਾਟਨ ਵੀ ਕਰਨਗੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਤਬਾਦਲਿਆਂ ’ਤੇ ਪੂਰੀ ਤਰ੍ਹਾਂ ਲਾਈ ਰੋਕ

ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਦੱਸਿਆ ਕਿ ਪਿਛਲੇ ਸਮੇਂ ਵਿਚ ਲਗਾਤਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਹਾਲਤ ਦੇ ਸੁਧਾਰ ਬਾਰੇ ਗੱਲ ਚੱਲ ਰਹੀ ਸੀ। ਸਾਡੀ ਹੁਣ ਤਕ ਦੀ ਗੱਲਬਾਤ ਅਤੇ ਪਿਛਲੇ ਦਿਨੀਂ ਮੁੱਖ ਮੰਤਰੀ ਵੱਲੋਂ ਮੀਡੀਆ ਨਾਲ ਹੋਈ ਗੱਲਬਾਤ ਦੀ ਲੋਅ ’ਚ ਅਸੀਂ ਆਸ ਕਰਦੇ ਹਾਂ ਕਿ ਪੰਜਾਬੀ ਯੂਨੀਵਰਸਿਟੀ ਇਸ ਵਿੱਤੀ ਸੰਕਟ ’ਚੋਂ ਨਿਕਲੇਗੀ ਅਤੇ ਹੋਰ ਤਨਦੇਹੀ ਨਾਲ ਆਪਣੇ ਬਣਦੇ ਕਾਰਜ ਕਰੇਗੀ।

ਇਹ ਵੀ ਪੜ੍ਹੋ : ਸਿਹਤ ਵਿਭਾਗ ਵੱਲੋਂ 'ਡੇਂਗੂ' ਸਬੰਧੀ ਛੋਟੇ ਹਸਪਤਾਲਾਂ ਤੇ ਪ੍ਰਾਈਵੇਟ ਲੈਬਾਰਟਰੀਆਂ ਨੂੰ ਖ਼ਾਸ਼ ਨਿਰਦੇਸ਼ ਜਾਰੀ

ਮੁੱਖ ਮੰਤਰੀ ਦੇ ਦੌਰੇ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐੱਸ. ਐੱਸ. ਪੀ. ਹਰਚਰਨ ਸਿੰਘ ਭੁੱਲਰ ਨੇ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਨਾਲ ਲੈ ਕੇ ਯੂਨੀਵਰਸਿਟੀ ਕੈਂਪਸ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News