ਪਟਿਆਲਾ ਪੁੱਜੇ CM ਚੰਨੀ ਨੇ ਪੰਜਾਬੀ ਯੂਨੀਵਰਸਿਟੀ ਨੂੰ ਦਿੱਤੀ ਵੱਡੀ ਰਾਹਤ, ਕੀਤਾ ਇਹ ਐਲਾਨ

11/24/2021 2:03:45 PM

ਪਟਿਆਲਾ (ਜੋਸਨ) : ਪਟਿਆਲਾ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਨੂੰ ਵੱਡੀ ਰਾਹਤ ਦਿੱਤੀ ਹੈ। ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਹੈ ਕਿ ਪੰਜਾਬੀ ਯੂਨੀਵਰਸਿਟੀ ਦਾ 150 ਕਰੋੜ ਰੁਪਏ ਦਾ ਕਰਜ਼ਾ ਪੰਜਾਬ ਸਰਕਾਰ ਭਰੇਗੀ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਯੂਨੀਵਰਸਿਟੀ ਨੂੰ ਹਰ ਮਹੀਨੇ 20 ਕਰੋੜ ਦੀ ਗ੍ਰਾਂਟ ਸਰਕਾਰ ਵੱਲੋਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਤਬਾਦਲਿਆਂ ’ਤੇ ਪੂਰੀ ਤਰ੍ਹਾਂ ਲਾਈ ਰੋਕ

ਦੱਸਣਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਮਗਰੋਂ ਪਹਿਲੀ ਵਾਰ ਚਰਨਜੀਤ ਸਿੰਘ ਚੰਨੀ ਪਟਿਆਲਾ ਪੁੱਜੇ ਹਨ। ਉਨ੍ਹਾਂ ਦੇ ਪੁੱਜਣ ਤੋਂ ਪਹਿਲਾਂ ਜਿੱਥੇ ਪੰਜਾਬੀ ਯੂਨੀਵਰਸਿਟੀ ਦੇ ਬਾਹਰੋਂ ਪੁਲਸ ਨੇ ਲੱਖਾ ਸਿਧਾਣਾ ਨੂੰ ਹਿਰਾਸਤ 'ਚ ਲਿਆ, ਉੱਥੇ ਹੀ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਖ਼ਤ ਵਿਰੋਧ ਕੀਤਾ ਗਿਆ ਅਤੇ ਪੁਲਸ ਨੇ ਅਧਿਆਪਕਾਂ ਨਾਲ ਧੱਕਾਮੁੱਕੀ ਵੀ ਕੀਤੀ।
ਇਹ ਵੀ ਪੜ੍ਹੋ : ਸਿਹਤ ਵਿਭਾਗ ਵੱਲੋਂ 'ਡੇਂਗੂ' ਸਬੰਧੀ ਛੋਟੇ ਹਸਪਤਾਲਾਂ ਤੇ ਪ੍ਰਾਈਵੇਟ ਲੈਬਾਰਟਰੀਆਂ ਨੂੰ ਖ਼ਾਸ਼ ਨਿਰਦੇਸ਼ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita