ਕਿਸਾਨ ਅੰਦੋਲਨ ਦੇ ਇਕ ਸਾਲ ਪੂਰਾ ਹੋਣ ''ਤੇ ਬੋਲੇ CM ਚੰਨੀ, ''ਅੰਨਦਾਤੇ ਦੇ ਅਦੁੱਤੀ ਜਜ਼ਬੇ ਨੂੰ ਸਲਾਮ''

Friday, Nov 26, 2021 - 10:54 AM (IST)

ਕਿਸਾਨ ਅੰਦੋਲਨ ਦੇ ਇਕ ਸਾਲ ਪੂਰਾ ਹੋਣ ''ਤੇ ਬੋਲੇ CM ਚੰਨੀ, ''ਅੰਨਦਾਤੇ ਦੇ ਅਦੁੱਤੀ ਜਜ਼ਬੇ ਨੂੰ ਸਲਾਮ''

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ ਦੇ ਇਕ ਸਾਲ ਪੂਰਾ ਹੋਣ 'ਤੇ ਕਿਹਾ ਹੈ ਕਿ ਉਹ ਅੰਨਦਾਤੇ ਦੇ ਅਦੁੱਤੀ ਜਜ਼ਬੇ ਨੂੰ ਸਲਾਮ ਕਰਦੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪਿਛਲੇ ਸਾਲ ਤੋਂ ਅੱਜ ਦੇ ਦਿਨ ਤੱਕ ਦਿੱਲੀ 'ਚ ਬੈਠੇ ਕਿਸਾਨ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਅਹਿੰਸਕ ਸੰਘਰਸ਼ ਨਾ ਸਿਰਫ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਹੈ, ਸਗੋਂ ਜਮਹੂਰੀ ਅਤੇ ਮਨੁੱਖੀ ਅਧਿਕਾਰਾਂ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਬਹਾਦਰੀ, ਸਬਰ, ਅਦੁੱਤੀ ਜਜ਼ਬੇ ਅਤੇ ਦ੍ਰਿੜ ਇਰਾਦੇ ਦੀ ਵਿਲੱਖਣ ਗਾਥਾ ਹੈ।

ਇਹ ਵੀ ਪੜ੍ਹੋ : ਰਿਸ਼ਤੇ ਦੀਆਂ ਹੱਦਾਂ ਟੱਪਦਿਆਂ ਪਿਓ ਨੇ ਗੋਦ ਲਈ ਧੀ ਨੂੰ ਕੀਤਾ ਗਰਭਵਤੀ, ਅਦਾਲਤ ਨੇ ਸੁਣਾਈ ਸਖ਼ਤ ਸਜ਼ਾ

ਦੱਸਣਯੋਗ ਹੈ ਕਿ ਮੀਂਹ, ਠੰਡੀਆਂ ਰਾਤਾਂ ਅਤੇ ਅਣਗਿਣਤ ਮੁਸ਼ਕਲਾਂ ਨੂੰ ਝੱਲਦਿਆਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਕਿਸਾਨ ਅੰਦੋਲਨ ਆਪਣੇ ਆਖ਼ਰੀ ਪੜਾਅ ਵਿਚ ਪਹੁੰਚ ਗਿਆ ਜਾਪਦਾ ਲੱਗ ਰਿਹਾ ਹੈ। 19 ਨਵੰਬਰ ਨੂੰ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਦੀ ਮੰਗ ਪੂਰੀ ਹੋ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਤੇ RSS ਆਗੂਆਂ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਏਜੰਸੀਆਂ ਅਲਰਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਫਿਲਹਾਲ ਪ੍ਰਧਾਨ ਮੰਤਰੀ ਦੇ ਐਲਾਨ ਮਗਰੋਂ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਕਿ ਜਦੋਂ ਤੱਕ ਸੰਸਦ ’ਚ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਧਰਨੇ ’ਤੇ ਡਟੇ ਰਹਿਣਗੇ। 
ਇਹ ਵੀ ਪੜ੍ਹੋ : ਪੰਜਾਬੀ ਫ਼ਿਲਮ ਇੰਡਸਟਰੀ ਨੂੰ ਝਟਕਾ, ਅਦਾਕਾਰ ਕਾਕਾ ਕੌਤਕੀ ਦੀ ਮੌਤ

PunjabKesari
PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News