ਲੁਧਿਆਣਾ ਪੁੱਜੇ CM ਚੰਨੀ ਦੁਰਗਾ ਮਾਤਾ ਮੰਦਿਰ ਵਿਖੇ ਨਤਮਸਤਕ, ਅਲਾਟ ਕੀਤੀ 11 ਕਨਾਲ ਜ਼ਮੀਨ

Thursday, Dec 16, 2021 - 03:53 PM (IST)

ਲੁਧਿਆਣਾ (ਨਰਿੰਦਰ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਲੁਧਿਆਣਾ ਦੌਰੇ 'ਤੇ ਹਨ। ਉਹ ਇੱਥੇ ਸਭ ਤੋਂ ਪਹਿਲਾਂ ਲੁਧਿਆਣਾ ਦੇ ਪ੍ਰਾਚੀਨ ਦੁਰਗਾ ਮਾਤਾ ਮੰਦਿਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਐਲਾਨ ਕੀਤਾ ਕਿ ਦੁਰਗਾ ਮਾਤਾ ਮੰਦਿਰ ਨੂੰ 11 ਕਨਾਲ ਜ਼ਮੀਨ ਦਿੱਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੰਦਿਰ ਕਮੇਟੀ ਦੀ ਇਹ ਮੰਗ ਸੀ ਕਿਉਂਕਿ ਮੰਦਿਰ ਵਿਚ ਹਸਪਤਾਲ ਵੀ ਚਲਾਇਆ ਜਾਂਦਾ ਹੈ, ਜਿਸ ਕਰਕੇ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ। ਦੂਜੇ ਪਾਸੇ ਨਸ਼ਿਆਂ ਅਤੇ ਐੱਸ. ਸੀ. ਸਕਾਲਰਸ਼ਿਪ ਦੇ ਮੁੱਦੇ ਨੂੰ ਲੈ ਕੇ ਵੀ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਸੀਂ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਪਾਏ ਗਏ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਅੱਜ ਦਿਨ ਭਰ ਲੁਧਿਆਣਾ 'ਚ ਮੰਡਰਾਵੇਗਾ CM ਚੰਨੀ ਦਾ ਹੈਲੀਕਾਪਟਰ, ਜਾਣੋ ਸਾਰੇ ਪ੍ਰੋਗਰਾਮਾਂ ਦਾ ਵੇਰਵਾ

ਦੱਸਣਯੋਗ ਹੈ ਕਿ ਜਿੱਥੇ ਸਿਆਸੀ ਪਾਰਟੀਆਂ ਦੇ ਆਗੂ ਲੁਧਿਆਣਾ ਆ ਕੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ਦੁਆ ਰਹੇ ਹਨ, ਉੱਥੇ ਹੀ ਲੁਧਿਆਣਾ ਮਾਲਵਾ ਦਾ ਸਭ ਤੋਂ ਵੱਡਾ ਇਲਾਕਾ ਹੋਣ ਕਰਕੇ ਇੱਥੇ ਵੱਡੀ ਗਿਣਤੀ ਵਿਚ ਹਿੰਦੂ ਵੋਟਰ ਵੀ ਹਨ ਅਤੇ ਹੁਣ ਹਿੰਦੂ ਭਾਈਚਾਰੇ ਲਈ ਵੀ ਸਿਆਸੀ ਲੀਡਰਾਂ ਵੱਲੋਂ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮੰਦਿਰ ਜਾ ਕੇ ਨਤਮਸਤਕ ਹੋਏ ਸਨ, ਉੱਥੇ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਾ ਮਾਤਾ ਮੰਦਿਰ 'ਚ ਨਤਮਸਤਕ ਹੋਏ ਅਤੇ ਮੰਦਿਰ ਕਮੇਟੀ ਨੂੰ 11 ਕਨਾਲ ਨਾਲ ਲੱਗਦੀ ਜ਼ਮੀਨ ਦੇਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ : 'ਪੰਜਾਬ ਯੂਨੀਵਰਸਿਟੀ' 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਮੁਲਤਵੀ ਹੋ ਸਕਦੀਆਂ ਨੇ ਪ੍ਰੀਖਿਆਵਾਂ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਦੌਰਾਨ ਕਿਹਾ ਕਿ ਉਨ੍ਹਾਂ ਨੇ ਕਈ ਫ਼ੈਸਲੇ ਲਏ, ਜਿਨ੍ਹਾਂ ਨਾਲ ਨਸ਼ਿਆਂ ਦੇ ਸੌਦਾਗਰਾਂ ਨੂੰ ਠੱਲ੍ਹ ਪਾਈ ਜਾਵੇਗੀ, ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧ ਰੱਖਦੇ ਹੋਣ। ਉਨ੍ਹਾਂ ਕਿਹਾ ਕਿ ਭਾਵੇਂ ਸਾਡੀ ਸਰਕਾਰ ਵੇਲੇ ਐੱਸ. ਸੀ. ਸਕਾਲਰਸ਼ਿਪ ਘਪਲਾ ਹੋਇਆ ਹੈ ਪਰ ਜੋ ਵੀ ਇਸ ਦਾ ਦੋਸ਼ੀ ਹੋਵੇਗਾ, ਉਸ ਖ਼ਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇਗੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News