PM ਮੋਦੀ ਦੀ ਰੈਲੀ ਰੱਦ ਹੋਣ ''ਤੇ CM ਚੰਨੀ ਦਾ ਕੇਂਦਰ ਨੂੰ ਜਵਾਬ, ਬੋਲੇ-ਸੁਰੱਖਿਆ ''ਚ ਕੋਈ ਅਣਗਹਿਲੀ ਨਹੀਂ ਹੋਈ

Wednesday, Jan 05, 2022 - 03:32 PM (IST)

ਚੰਡੀਗੜ੍ਹ : ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਰੱਦ ਹੋਣ ਬਾਰੇ ਬੋਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੌਰਾਨ ਸੁਰੱਖਿਆ 'ਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਹੀਂ ਹੋਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਆਉਣ ਦੀ ਸੂਚਨਾ ਮਿਲ ਗਈ ਸੀ ਅਤੇ ਉਨ੍ਹਾਂ ਨੇ ਬੀਤੀ ਰਾਤ ਹੀ ਸਾਰੇ ਰੋਡ ਖ਼ਾਲੀ ਕਰਵਾ ਦਿੱਤੇ ਸਨ।

ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਹਵਾਈ ਮਾਰਗ ਰਾਹੀਂ ਆਉਣ ਦਾ ਸੀ ਪਰ ਉਨ੍ਹਾਂ ਨੇ ਮੀਂਹ ਕਾਰਨ ਅਚਾਨਕ ਸੜਕੀ ਮਾਰਗ ਰਾਹੀਂ ਆਉਣ ਦਾ ਪ੍ਰੋਗਰਾਮ ਬਣਾ ਲਿਆ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਅਸਿੱਧੇ ਤੌਰ 'ਤੇ ਪ੍ਰਧਾਨ ਮੰਤਰੀ ਮੋਦੀ 'ਤੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਮਿਲਣ ਦੀ ਚਾਹ ਹੋਵੇ ਤਾਂ ਫਿਰ ਵਿਅਕਤੀ ਕਿਸੇ ਨਾ ਕਿਸੇ ਤਰੀਕੇ ਨਾਲ ਉਸ ਕੋਲ ਪਹੁੰਚ ਹੀ ਜਾਂਦਾ ਹੈ।

ਇਹ ਵੀ ਪੜ੍ਹੋ : ਸੁਖਦੇਵ ਢੀਂਡਸਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, PM ਮੋਦੀ ਦੀ ਰੈਲੀ 'ਚ ਹੋਣਾ ਸੀ ਸ਼ਾਮਲ

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਫਿਰੋਜ਼ਪੁਰ 'ਚ ਵੱਡੀ ਰੈਲੀ ਤਾਂ ਰੱਖ ਲਈ ਪਰ ਉੱਥੇ ਇਕੱਠ ਨਹੀਂ ਹੋਇਆ, ਜਿਸ ਕਾਰਨ ਹੁਣ ਰੈਲੀ ਰੱਦ ਹੋਣ ਦਾ ਕਾਰਨ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਨੂੰ ਦੱਸਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਜਦੋਂ ਪ੍ਰਧਾਨ ਮੰਤਰੀ ਦੀ ਰੈਲੀ ਬਾਰੇ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਦੱਸਿਆ ਗਿਆ ਸੀ ਤਾਂ ਫਿਰ ਅਜਿਹਾ ਕਿਉਂ ਹੋਇਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News