CM ਚੰਨੀ ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ ਵੋਟਾਂ ਦੀ ਤਾਰੀਖ਼ ਮੁਲਤਵੀ ਕਰਨ ਦੀ ਮੰਗ, ਜਾਣੋ ਕਾਰਨ

Sunday, Jan 16, 2022 - 09:21 AM (IST)

CM ਚੰਨੀ ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ ਵੋਟਾਂ ਦੀ ਤਾਰੀਖ਼ ਮੁਲਤਵੀ ਕਰਨ ਦੀ ਮੰਗ, ਜਾਣੋ ਕਾਰਨ

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਵੋਟਾਂ ਦੀ ਤਾਰੀਖ਼ 6 ਦਿਨਾਂ ਲਈ ਮੁਲਤਵੀ ਕੀਤੀ ਜਾਵੇ। ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ 2022 ਨੂੰ ਕਰਵਾਉਣ ਦਾ ਐਲਾਨ ਕੀਤਾ ਹੋਇਆ ਹੈ। ਮੁੱਖ ਮੰਤਰੀ ਚੰਨੀ ਨੇ ਆਪਣੀ ਚਿੱਠੀ ਵਿਚ ਕਿਹਾ ਹੈ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਹੈ ਕਿ ਸ੍ਰੀ ਗੁਰੂ ਰਵੀਦਾਸ ਜੈਯੰਤੀ ਇਸ ਵਾਰ 16 ਫਰਵਰੀ 2022 ਨੂੰ ਆ ਰਹੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਇਸ ਕਾਰਨ ਕਰਕੇ CM ਚਿਹਰਾ ਐਲਾਨਣ ਦੀ ਹਿੰਮਤ ਨਹੀਂ ਜੁਟਾ ਪਾ ਰਹੀ 'ਕਾਂਗਰਸ'

ਸੂਬੇ ਵਿਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਲੋਕਾਂ ਦੀ ਆਬਾਦੀ 32 ਫ਼ੀਸਦੀ ਹੈ। ਅਜਿਹੀ ਸਥਿਤੀ ਵਿਚ ਸੂਬੇ ਤੋਂ ਲਗਭਗ 20 ਲੱਖ ਲੋਕ ਉੱਤਰ ਪ੍ਰਦੇਸ਼ ਸਥਿਤ ਬਨਾਰਸ ਵਿਚ 10 ਤੋਂ 16 ਫਰਵਰੀ ਤੱਕ ਹਰ ਸਾਲ ਜਾਂਦੇ ਹਨ। ਅਜਿਹੀ ਸਥਿਤੀ ਵਿਚ ਅਨੁਸੂਚਿਤ ਜਾਤੀ ਦੇ ਲੋਕ ਸੂਬਾ ਵਿਧਾਨ ਸਭਾ ਚੋਣਾਂ ਵਿਚ ਆਪਣੀਆਂ ਵੋਟਾਂ ਪਾਉਣ ਤੋਂ ਵਾਂਝੇ ਰਹਿ ਜਾਣਗੇ, ਜੋ ਕਿ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੀਆਂ 5 ਟਿਕਟਾਂ ਦਾ ਐਲਾਨ ਨਾ ਹੋਣ 'ਤੇ ਵਧੀਆਂ ਦਾਅਵੇਦਾਰਾਂ ਦੀਆਂ ਧੜਕਣਾਂ

ਉਨ੍ਹਾਂ ਕਿਹਾ ਕਿ ਵਫ਼ਦ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਸ਼ਰਧਾਲੂਆਂ ਦੇ ਭਾਰੀ ਗਿਣਤੀ ਵਿਚ ਬਨਾਰਸ ਜਾਣ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਵੋਟਾਂ ਦੀ ਤਾਰੀਖ਼ ਨੂੰ 6 ਦਿਨਾਂ ਲਈ ਮੁਲਤਵੀ ਕੀਤਾ ਜਾਵੇ। ਜੇਕਰ ਚੋਣ ਕਮਿਸ਼ਨ ਅਜਿਹਾ ਫ਼ੈਸਲਾ ਲੈਂਦਾ ਹੈ ਤਾਂ ਇਸ ਨਾਲ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਆਪਣੇ ਸੰਵਿਧਾਨਕ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਮਿਲੇਗਾ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News