ਰੇਤ ਮਾਈਨਿੰਗ ਮਾਮਲੇ ’ਚ CM ਚੰਨੀ ਨੂੰ ਰੋਪੜ ਪ੍ਰਸ਼ਾਸਨ ਨੇ ਦਿੱਤੀ ਕਲੀਨ ਚਿੱਟ

02/14/2022 10:01:41 AM

ਚੰਡੀਗੜ੍ਹ (ਅਸ਼ਵਨੀ) : ਨਾਜਾਇਜ਼ ਰੇਤ ਮਾਈਨਿੰਗ ਮਾਮਲੇ ਦੇ ਦੋਸ਼ਾਂ ਵਿਚ ਰੋਪੜ ਜ਼ਿਲ੍ਹਾ ਪ੍ਰਸ਼ਾਸਨ ਨੇ ਚਰਨਜੀਤ ਸਿੰਘ ਚੰਨੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜਾਂਚ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੀ ਭੂਮਿਕਾ ਬਾਰੇ ਕੋਈ ਸ਼ਿਕਾਇਤ ਨਹੀਂ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਨੇ ਜੋ ਦੋਸ਼ ਲਗਾਏ ਹਨ, ਉਹ ਬੇ-ਬੁਨਿਆਦ ਹਨ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਸਭ ਤੋਂ ਮਸਰੂਫ਼ ਪ੍ਰਚਾਰਕ ਬਣੇ 'ਚਰਨਜੀਤ ਸਿੰਘ ਚੰਨੀ'

ਇਸ ਰਿਪੋਰਟ ਦੇ ਜਨਤਕ ਹੋਣ ਤੋਂ ਬਾਅਦ ਸਿਆਸੀ ਗਲਿਆਰਿਆਂ ਵਿਚ ਤਾਂ ਗਰਮੀ ਆਈ ਹੀ ਹੈ, ਖ਼ੁਦ ਮੁਖ ਮੰਤੀ ਚਰਨਜੀਤ ਸਿੰਘ ਚੰਨੀ ਵੀ ਆਮ ਆਦਮੀ ਪਾਰਟੀ ’ਤੇ ਹਮਲਾਵਰ ਹੋ ਗਏ ਹਨ। ਕਲੀਨ ਚਿੱਟ ਮਿਲਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ‘ਆਪ’ ਦੀ ਸਿਆਸਤ ਸਿਰਫ ਝੂਠ ’ਤੇ ਟਿਕੀ ਹੋਈ ਹੈ। ਇਹ ਪਹਿਲਾਂ ਦੂਸਰਿਆਂ ’ਤੇ ਦੋਸ਼ ਲਾ ਕੇ ਉਸ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਬਾਅਦ ਵਿਚ ਮੁਆਫ਼ੀ ਮੰਗ ਲੈਂਦੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : CM ਚੰਨੀ ਤੇ ਸਿੱਧੂ ਨੇ ਹੁਣ ਤੱਕ ਨਹੀਂ ਕੀਤਾ ਇਕ-ਦੂਜੇ ਲਈ ਪ੍ਰਚਾਰ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ‘ਆਪ’ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਝੂਠੇ ਦੋਸ਼ ਲਗਾਉਂਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਸ਼ਿਕਾਇਤ ਕਰ ਦਿੱਤੀ। ਰਾਜਪਾਲ ਨੇ ਜਾਂਚ ਦੇ ਨਿਰਦੇਸ਼ ਦਿੱਤੇ, ਜਿਸ ਵਿਚ ਸਾਰੀ ਸੱਚਾਈ ਸਾਹਮਣੇ ਆ ਗਈ ਹੈ ਅਤੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਜਾਂਚ ਵਿਚ ਸਾਫ਼ ਹੋ ਗਿਆ ਹੈ ਕਿ ਮੁੱਖ ਮੰਤਰੀ ਚੰਨੀ ਜਾਂ ਉਨ੍ਹਾਂ ਦੇ ਰਿਸ਼ਤੇਦਾਰ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News