ਵਾਰਾਨਸੀ ਪੁੱਜੇ CM ਚੰਨੀ, ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ (ਤਸਵੀਰਾਂ)

02/16/2022 9:22:53 AM

ਵਾਰਾਨਸੀ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜੇ ਪ੍ਰਕਾਸ਼ ਪੁਰਬ ਮੌਕੇ ਵਾਰਾਨਸੀ ਪਹੁੰਚੇ। ਇੱਥੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਵਿਖੇ ਮੱਥਾ ਟੇਕਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਮੰਦਰ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸੁਣੀ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਜਾਰੀ ਕੀਤਾ ਅਕਾਲੀ ਦਲ ਦਾ 'ਚੋਣ ਮੈਨੀਫੈਸਟੋ', ਜਾਣੋ ਕੀ-ਕੀ ਕੀਤੇ ਵਾਅਦੇ

PunjabKesari

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੇ ਸਿਆਸੀ ਆਗੂ ਧਾਰਮਿਕ ਅਸਥਾਨਾਂ 'ਤੇ ਨਤਮਸਤਕ ਹੋ ਰਹੇ ਹਨ। ਮੁੱਖ ਮੰਤਰੀ ਚੰਨੀ ਇਸ ਤੋਂ ਪਹਿਲਾਂ ਜਿੱਥੇ ਨੂਰਮਹਿਲ ਵਿਖੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਨਤਮਸਤਕ ਹੋਏ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਸਖ਼ਤ ਮੁਕਾਬਲੇ ਕਾਰਨ ਆਪਣੇ ਹੀ ਹਲਕੇ 'ਚ ਫਸ ਕੇ ਰਹਿ ਗਏ ਸਾਰੇ ਮੰਤਰੀ

PunjabKesari

ਉੱਥੇ ਹੀ ਜਲੰਧਰ ਦੇ ਬੂਟਾ ਮੰਡੀ ਵਿਖੇ ਵੀ ਪਹੁੰਚੇ, ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਵੀ ਮੱਥਾ ਟੇਕਿਆ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News