ਪੰਜਾਬ ''ਚ ਵੋਟਾਂ ਪੈਣ ਦੌਰਾਨ ਡੇਰਾ ਸੱਚਾ ਸੌਦਾ ਬਾਰੇ CM ਚੰਨੀ ਦਾ ਵੱਡਾ ਬਿਆਨ ਆਇਆ ਸਾਹਮਣੇ (ਵੀਡੀਓ)

Sunday, Feb 20, 2022 - 03:14 PM (IST)

ਖਰੜ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਹੈ ਕਿ ਹਰ ਕੋਈ ਕਹਿ ਰਿਹਾ ਹੈ ਕਿ ਕਾਂਗਰਸ ਪਾਰਟੀ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਇਕ ਤਰਫਾ ਵੋਟ ਪੈ ਰਹੀ ਹੈ ਅਤੇ ਪਾਰਟੀ ਵੱਡੇ ਮਾਰਜਨ ਨਾਲ ਜਿੱਤੇਗੀ। ਇਸ ਦੇ ਨਾਲ ਹੀ ਡੇਰਾ ਸੱਚਾ ਸੌਦਾ ਬਾਰੇ ਬਿਆਨ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਾਲੇ ਡੇਰਾਵਾਦ ਨੂੰ ਬੜ੍ਹਾਵਾ ਦੇ ਰਹੇ ਹਨ।

ਇਹ ਵੀ ਪੜ੍ਹੋ : ਡੇਰਾਬੱਸੀ ਦੇ ਪਿੰਡ 'ਚ ਮਾਹੌਲ ਤਣਾਅਪੂਰਨ, ਕਾਂਗਰਸੀ ਤੇ ਅਕਾਲੀ ਵਰਕਰਾਂ ਵਿਚਾਲੇ ਬਹਿਸਬਾਜ਼ੀ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਕਾਲੀ ਅਤੇ ਭਾਜਪਾ ਦੀ ਭਾਈਵਾਲੀ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ ਅਤੇ ਦੋਵੇਂ ਡੇਰਾ ਸੱਚਾ ਸੌਦਾ ਦਾ ਸਮਰਥਨ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਦੇ ਖ਼ਿਲਾਫ਼ ਡਟ ਕੇ ਖੜ੍ਹੇ ਹਨ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਬਾਰਾਤ ਜਿੰਨੀ ਮਰਜ਼ੀ ਵੱਡੀ ਹੋਵੇ, ਪਿੰਡ ਤੋਂ ਘੱਟ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਨੂੰ ਡੇਰਾ ਸੱਚਾ ਸੌਦਾ ਦੀਆਂ ਵੋਟਾਂ ਪੈ ਰਹੀਆਂ ਹਨ।

PunjabKesari

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ 2022 : ਵਿਆਹ ਦੇ ਬੰਧਨ 'ਚ ਬੱਝਣ ਤੋਂ ਪਹਿਲਾਂ ਪੋਲਿੰਗ ਬੂਥ 'ਤੇ ਪੁੱਜੀ ਲਾੜੀ, ਪਾਈ ਵੋਟ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਧੂਰੀ 'ਚ ਡੇਰੇ ਦਾ ਸਮਰਥਨ ਮੰਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਇਹ ਸਾਰੀ ਨਿਰਾਸ਼ਾ ਅਤੇ ਰਿਪੋਰਟਾਂ ਦੱਸਦੀਆਂ ਹਨ ਕਿ ਕਾਂਗਰਸ ਬਹੁਮਤ ਨਾਲ ਪੰਜਾਬ 'ਚ ਸਰਕਾਰ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅੰਮ੍ਰਿਤਸਰ 'ਚ ਵੀ ਨਵਜੋਤ ਸਿੱਧੂ ਵੱਡੇ ਮਾਰਜਨ ਨਾਲ ਜਿੱਤ ਰਹੇ ਹਨ। ਉਨ੍ਹਾਂ ਕਿਹਾ ਕਿ ਅਮੀਰ ਅਤੇ ਰਜਵਾੜਿਆਂ ਦੇ ਹੱਥੋਂ ਸੱਤਾ ਨਿਕਲ ਕੇ ਗਰੀਬਾਂ ਦੇ ਹੱਥਾਂ 'ਚ ਆ ਰਹੀ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News