ਖ਼ੁਦ 'ਤੇ ਲੱਗੇ ਦੋਸ਼ਾਂ ਦਾ ਸਾਬਕਾ CM ਚੰਨੀ ਨੇ ਦਿੱਤਾ ਜਵਾਬ, 'ਗ੍ਰਿਫ਼ਤਾਰੀ ਤੋਂ ਨਹੀਂ ਡਰਦਾ, ਜੋ ਕਰਨਾ ਕਰੋ' (ਵੀਡੀਓ)

Saturday, Dec 31, 2022 - 03:08 PM (IST)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ 'ਤੇ ਖ਼ੁਦ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਉਹ ਸਿਰਫ 3 ਮਹੀਨੇ ਹੀ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਜਦੋਂ ਕਿ ਜਿਹੜੇ 20-20 ਸਾਲ ਤੱਕ ਸਿਆਸਤ 'ਚ ਰਹੇ ਹਨ, ਉਨ੍ਹਾਂ ਨੂੰ ਕੋਈ ਪੁੱਛਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੀ 3 ਮਹੀਨੇ ਹੀ ਭਾਰੀ ਹੋ ਗਏ ਹਨ ਅਤੇ 3 ਮਹੀਨਿਆਂ ਅੰਦਰ ਹੀ ਸਾਰਾ ਪੰਜਾਬ ਲੁੱਟਿਆ ਗਿਆ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਇਕ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਮੇਰੇ ਨਾਲ ਜੋ ਕਰਨਾ ਹੈ, ਕਰ ਲਓ, ਮੈਂ ਕੋਈ ਵਿਰੋਧ ਨਹੀਂ ਕਰਦਾ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਖ਼ਿਲਾਫ਼ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਅਤੇ ਹੁਣ ਵੀ ਉਹੀ ਸਭ ਕੁੱਝ ਹੋ ਰਿਹਾ ਹੈ।

ਇਹ ਵੀ ਪੜ੍ਹੋ : ਸਥਾਨਕ ਸਰਕਾਰਾਂ ਵਿਭਾਗ ਦੀ ਵੱਡੀ ਕਾਰਵਾਈ : ਮੋਹਾਲੀ ਦੇ ਮੇਅਰ ਅਮਰਜੀਤ ਸਿੱਧੂ ਦੀ ਕੌਂਸਲਰ ਵੱਜੋਂ ਮੈਂਬਰਸ਼ਿਪ ਖਾਰਜ

ਉਨ੍ਹਾਂ ਕਿਹਾ ਕਿ ਇਹ ਸਿਰਫ ਉਨ੍ਹਾਂ ਖ਼ਿਲਾਫ਼ ਬੇ-ਬੁਨਿਆਦ ਕਹਾਣੀ ਬਣਾਈ ਗਈ ਹੈ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਨੂੰ ਗ੍ਰਿਫ਼ਤਾਰ ਕਰਨਾ ਹੈ ਤਾਂ ਕਰ ਲਓ, ਮੈਂ ਇਸ ਲਈ ਵੀ ਤਿਆਰ ਹਾਂ। ਉਨ੍ਹਾਂ ਕਿਹਾ ਕਿ ਉਹ ਕਿਸੇ ਕਾਂਗਰਸੀ ਭਰਾ ਨੂੰ ਜਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਕੇ ਕੋਈ ਮੁਜ਼ਾਹਰੇ ਨਹੀਂ ਕਰਨਗੇ ਅਤੇ ਨਾ ਹੀ ਕਿਸੇ ਨੂੰ ਨਾਲ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਸਭ ਕੁੱਝ ਖ਼ੁਦ 'ਤੇ ਹੰਡਾਉਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਸੰਘਣੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ, 'ਆਰੇਂਜ' ਅਲਰਟ ਜਾਰੀ

ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਵਿਦੇਸ਼ ਤੋਂ ਪਰਤਣ ਮਗਰੋਂ ਵਿਜੀਲੈਂਸ ਦੀ ਰਾਡਾਰ 'ਤੇ ਆ ਗਏ ਹਨ। ਦਰਅਸਲ ਚੰਨੀ 'ਤੇ ਕਰੋੜਾਂ ਦੇ ਘਪਲੇ ਦੇ ਦੋਸ਼ ਲੱਗ ਰਹੇ ਹਨ, ਜਿਸ ਕਾਰਨ ਉਹ ਸੁਰਖ਼ੀਆਂ 'ਚ ਆ ਗਏ ਹਨ। ਵਿਜੀਲੈਂਸ ਨੇ ਇਸ ਮਾਮਲੇ 'ਚ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ 'ਚ ਟੂਰਿਜ਼ਮ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਬਠਿੰਡਾ ਦੇ ਇਕ ਵਸਨੀਕ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਚਮਕੌਰ ਸਾਹਿਬ 'ਚ ਥੀਮ ਪਾਰਕ ਦਾ ਉਦਘਾਟਨ ਕੀਤਾ ਗਿਆ ਸੀ, ਜਿਸ 'ਚ 1 ਕਰੋੜ 47 ਲੱਖ ਰੁਪਏ ਖ਼ਰਚ ਕੀਤੇ ਗਏ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News