ਸਾਬਕਾ CM ਚਰਨਜੀਤ ਚੰਨੀ ਤੋਂ ਵਿਜੀਲੈਂਸ ਦੀ ਪੁੱਛਗਿੱਛ ਜਾਰੀ

Friday, Apr 14, 2023 - 03:37 PM (IST)

ਸਾਬਕਾ CM ਚਰਨਜੀਤ ਚੰਨੀ ਤੋਂ ਵਿਜੀਲੈਂਸ ਦੀ ਪੁੱਛਗਿੱਛ ਜਾਰੀ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਿਜੀਲੈਂਸ ਦਫ਼ਤਰ 'ਚ ਪੇਸ਼ ਹੋਏ। ਉਨ੍ਹਾਂ ਕੋਲੋਂ ਵਿਜੀਲੈਂਸ ਅਧਿਕਾਰੀਆਂ ਵੱਲੋਂ ਪਿਛਲੇ ਕਈ ਘੰਟਿਆਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਚਰਨਜੀਤ ਸਿੰਘ ਚੰਨੀ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਦੇਖਦੇ ਹੀ ਦੇਖਦੇ ਸੜਕ 'ਤੇ ਰੁੜ੍ਹ ਗਿਆ ਤੇਜ਼ਾਬ, ਪੈ ਗਈਆਂ ਭਾਜੜਾਂ, ਦੇਖੋ ਪੂਰੀ ਵੀਡੀਓ

ਵਿਜੀਲੈਂਸ ਦਫ਼ਤਰ ਪੇਸ਼ ਹੋਣ ਤੋਂ ਪਹਿਲਾਂ ਉਨ੍ਹਾਂ ਵੱਲੋਂ ਪ੍ਰੈੱਸ ਕਾਨਫਰੰਸ ਵੀ ਕੀਤੀ ਗਈ ਸੀ, ਜਿਸ 'ਚ ਉਨ੍ਹਾਂ ਨੇ ਆਪਣੀ ਜਾਨ ਦਾ ਖ਼ਤਰਾ ਦੱਸਿਆ ਸੀ। ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਝੂਠੇ ਕੇਸ 'ਚ ਫ਼ਸਾਇਆ ਜਾ ਰਿਹਾ ਹੈ ਅਤੇ ਜੇਕਰ ਉਨ੍ਹਾਂ ਦਾ ਦੋਸ਼ ਨਿਕਲਦਾ ਹੈ ਤਾਂ ਉਨ੍ਹਾਂ ਨੂੰ ਫਾਂਸੀ 'ਤੇ ਲਟਕਾ ਦਿੱਤਾ ਜਾਵੇ।
ਇਹ ਵੀ ਪੜ੍ਹੋ : ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਮੋਹਿੰਦਰ ਭਗਤ AAP 'ਚ ਸ਼ਾਮਲ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News