ਪੰਜਾਬ ਦੇ ਸਾਬਕਾ CM ਚਰਨਜੀਤ ਚੰਨੀ ਦੀ ਵਿਜੀਲੈਂਸ ਅੱਗੇ ਪੇਸ਼ੀ ਅੱਜ, ਜਾਣੋ ਪੂਰਾ ਮਾਮਲਾ
Tuesday, Jun 13, 2023 - 10:13 AM (IST)
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਜ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ। ਵਿਜੀਲੈਂਸ ਦੀ ਟੀਮ ਵੱਲੋਂ ਚਰਨਜੀਤ ਚੰਨੀ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਪੁੱਛਗਿੱਛ ਕੀਤੀ ਜਾਵੇਗੀ।
ਪਿਛਲੀ ਪੁੱਛਗਿੱਛ ਦੌਰਾਨ ਵਿਜੀਲੈਂਸ ਦੀ ਟੀਮ ਨੇ ਚੰਨੀ ਨੂੰ ਆਪਣੀ ਜਾਇਦਾਦ ਅਤੇ ਬੈਂਕ ਬੈਲੇਂਸ ਦੀ ਜਾਣਕਾਰੀ ਦੇਣ ਵਾਲਾ ਪ੍ਰੋਫਾਰਮਾ ਭਰਨ ਲਈ ਕਿਹਾ ਸੀ ਅਤੇ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੇ ਮੁੱਦੇ 'ਤੇ ਮੰਤਰੀ ਧਾਲੀਵਾਲ ਦਾ ਟਵੀਟ, ਕੈਨੇਡਾ ਸਰਕਾਰ ਦਾ ਕੀਤਾ ਧੰਨਵਾਦ
ਇਸ ਤੋਂ ਪਹਿਲਾਂ ਜਦੋਂ ਵਿਜੀਲੈਂਸ ਨੇ ਚੰਨੀ ਤੋਂ ਪੁੱਛਗਿੱਛ ਕੀਤੀ ਸੀ ਤਾਂ ਉਨ੍ਹਾਂ ਨੇ ਵਿਜੀਲੈਂਸ ਦਫ਼ਤਰ ਤੋਂ ਬਾਹਰ ਆ ਕੇ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਜੇਕਰ ਵਿਜੀਲੈਂਸ ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਆਏ ਹਨ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲੈਣ ਪਰ ਤੰਗ ਨਾ ਕਰਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ