ਲੰਗਾਹ ਮਾਮਲੇ ''ਤੇ ਸੁਖਬੀਰ ਬਾਦਲ ਨੂੰ ਅਕਾਲ ਤਖਤ ''ਤੇ ਕੀਤਾ ਜਾਵੇ ਤਲਬ: ਚਰਨਜੀਤ ਸਿੰਘ
Sunday, Oct 01, 2017 - 07:07 PM (IST)
ਜਲੰਧਰ— ਬਲਾਤਕਾਰ ਦੇ ਕੇਸ 'ਚ ਫਸੇ ਅਕਾਲੀ ਦਲ ਦੇ ਸਾਬਕਾ ਨੇਤਾ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਬੋਲਦੇ ਹੋਏ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਕਾਲੀਆਂ ਨੂੰ ਲੰਮੇ ਹੱਥੀ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਕੁਝ ਲੋਕ ਧੀਆਂ-ਭੈਣਾਂ ਦੀ ਇੱਜ਼ਤ ਨੂੰ ਪੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੁੱਚਾ ਸਿੰਘ ਦੀ ਅਸ਼ਲੀਲ ਵੀਡੀਓ ਵਾਲੀ ਘਟਨਾ ਜਿਹੜੀ ਸਾਹਮਣੇ ਆਈ ਹੈ, ਉਹ ਬੇਹੱਦ ਸ਼ਰਮਨਾਕ ਵਾਲੀ ਗੱਲ ਹੈ। ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਲੰਮੇ ਹੱਥੀਂ ਲੈਂਦੇ ਹੋਏ ਚਰਚਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਮਾਮਲੇ 'ਚ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ 'ਚ ਅਕਾਲ ਤਖਤ ਦੇ ਜਥੇਦਾਰ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ 'ਤੇ ਤਲਬ ਕਰਨ। ਸੁੱਚਾ ਸਿੰਘ ਦੇ ਮਾਮਲੇ 'ਚ ਸੁਖਬੀਰ ਬਾਦਲ ਨੂੰ ਆਪਣਾ ਪੱਖ ਰੱਖਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸੁੱਚਾ ਸਿੰਘ ਲੰਗਾਹ ਨੂੰ ਅਕਾਲ ਤਖਤ ਵੱਲੋਂ ਸਜ਼ਾ ਸੁਣਾਈ ਜਾਣੀ ਚਾਹੀਦੀ ਹੈ।
