ਵੱਡੀ ਖ਼ਬਰ : ਕੈਪਟਨ ਨੂੰ ਮਿਲਣ ਸਿਸਵਾਂ ਫਾਰਮ ਹਾਊਸ ਪੁੱਜੇ ਮੁੱਖ ਮੰਤਰੀ 'ਚੰਨੀ'

10/14/2021 4:35:26 PM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਸਿਸਵਾ ਫਾਰਮ ਹਾਊਸ ਵਿਖੇ ਪੁੱਜੇ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਇਹ ਪਹਿਲੀ ਮੁਲਾਕਾਤ ਹੈ।

ਇਹ ਵੀ ਪੜ੍ਹੋ : 99 ਸਾਲਾ ਬੇਬੇ ਮਰਨ ਤੋਂ ਪਹਿਲਾਂ ਲਿਖ ਗਈ ਖ਼ਾਸ ਅੰਤਿਮ ਇੱਛਾਵਾਂ, ਮੌਤ ਮਗਰੋਂ ਪੂਰੀਆਂ ਕਰਨ 'ਚ ਲੱਗਾ ਪਰਿਵਾਰ

PunjabKesari

ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਦੇ ਪੁੱਤਰ ਦੇ ਵਿਆਹ ਮੌਕੇ ਜਿੱਥੇ ਉੱਤਰਾਖੰਡ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਸਮੇਤ ਸਮੁੱਚੀ ਕੈਬਨਿਟ ਪੁੱਜੀ ਹੋਈ ਸੀ, ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਵਿਆਹ ਸਮਾਰੋਹ ਦੌਰਾਨ ਸ਼ਿਰੱਕਤ ਨਹੀਂ ਕੀਤੀ ਗਈ ਸੀ। ਕੈਪਟਨ ਅਤੇ ਚੰਨੀ ਦੀ ਇਹ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ 'ਚ ਕੋਲੇ ਦੀ ਕਮੀ ਦੇ ਬਾਵਜੂਦ ਘਟੇ ਬਿਜਲੀ ਕੱਟ, ਆਉਂਦੇ ਦਿਨਾਂ 'ਚ ਹਾਲਾਤ ਸੁਧਰਨ ਦੇ ਆਸਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


Babita

Content Editor

Related News