ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ

Wednesday, Jul 15, 2026 - 10:56 AM (IST)

ਚਰਨਜੀਤ ਸਿੰਘ ਚੰਨੀ ਨੇ ਅੱਜ ਸੱਦੀ ਯੂਥ ਕਾਂਗਰਸ ਦੀ ਮੀਟਿੰਗ

ਚੰਡੀਗੜ੍ਹ/ਜਲੰਧਰ (ਅੰਕੁਰ)- ਪੰਜਾਬ ਕਾਂਗਰਸ 'ਚ ਚੱਲ ਰਹੀਆਂ ਸੰਗਠਨਕ ਚਰਚਾਵਾਂ ਦਰਮਿਆਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਜਲੰਧਰ 'ਚ ਯੂਥ ਕਾਂਗਰਸ ਦੀ ਮੀਟਿੰਗ ਸੱਦੀ ਗਈ ਹੈ। ਇਸ ਨੂੰ ਸਿਆਸੀ ਤੌਰ 'ਤੇ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਸ ਮੀਟਿੰਗ 'ਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਯੂਥ ਕਾਂਗਰਸ ਅਹੁਦੇਦਾਰਾਂ ਨੂੰ ਸੱਦਾ ਦਿੱਤਾ ਗਿਆ ਹੈ। ਸਿਆਸੀ ਹਲਕਿਆਂ 'ਚ ਇਸ ਮੀਟਿੰਗ ਨੂੰ ਸਿਰਫ਼ ਸੰਗਠਨਕ ਗਤੀਵਿਧੀ ਨਹੀਂ ਸਗੋਂ ਹਾਈਕਮਾਂਡ ਨੂੰ ਜ਼ਮੀਨੀ ਸਮਰਥਨ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਵਜੋਂ ਵੀ ਵੇਖਿਆ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert

ਖ਼ਾਸ ਕਰਕੇ ਉਸ ਵੇਲੇ ਜਦੋਂ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਦਾਅਵਾ ਕੀਤਾ ਸੀ ਕਿ 23 ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਖੜ੍ਹੇ ਹਨ। ਜੇ ਚੰਨੀ ਦੀ ਮੀਟਿੰਗ 'ਚ ਵੱਡੀ ਗਿਣਤੀ 'ਚ ਯੂਥ ਕਾਂਗਰਸੀ ਆਗੂ ਅਤੇ ਕਾਰਕੁਨ ਸ਼ਾਮਲ ਹੁੰਦੇ ਹਨ ਤਾਂ ਇਹ ਹਾਈਕਮਾਂਡ ਅੱਗੇ ਉਨ੍ਹਾਂ ਦੀ ਸੰਗਠਨਕ ਪਕੜ ਦਾ ਸੰਕੇਤ ਮੰਨਿਆ ਜਾ ਸਕਦਾ ਹੈ। ਹਾਲਾਂਕਿ ਚੰਨੀ ਜਾਂ ਕਾਂਗਰਸ ਵੱਲੋਂ ਇਸ ਮੀਟਿੰਗ ਨੂੰ ਲੈ ਕੇ ਕੋਈ ਅਧਿਕਾਰਤ ਸਿਆਸੀ ਮਕਸਦ ਨਹੀਂ ਦੱਸਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ ਵੱਡੀ ਮੁਸੀਬਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News