PTU ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਮੀਂਹ ’ਚ ਤਿਆਰ ਹੋਇਆ ਖਾਣਾ, ਰੁੜ ਗਏ ਭਾਂਡੇ (ਵੀਡੀਓ)
Thursday, Sep 23, 2021 - 05:43 PM (IST)
ਜਲੰਧਰ/ਕਪੂਰਥਲਾ (ਵੈੱਬ ਡੈਸਕ, ਸੋਨੂੰ)— ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਪੂਰਥਲਾ ਵਿਖੇ ਇੰਦਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹੁੰਚੇ। ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਬਾਰਿਸ਼ ਨੇ ਯੂਨੀਵਰਸਿਟੀ ’ਚ ਕੀਤੇ ਗਏ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ। ਭਾਰੀ ਮੀਂਹ ਨੂੰ ਲੈ ਕੇ ਯੂਨੀਵਰਸਿਟੀ ’ਚ ਜਿੱਥੇ ਪਾਣੀ ਭਰਿਆ ਨਜ਼ਰ ਆਇਆ, ਉਥੇ ਹੀ ਭਾਂਡੇ ਰੁੜਦੇ ਵੀ ਵਿਖਾਈ ਦਿੱਤੇ।
ਦਰਅਸਲ ਮੁੱਖ ਮੰਤਰੀ ਚਰਨਜੀਤ ਸਿੰਘ ਦੇ ਆਉਣ ਨੂੰ ਲੈ ਕੇ ਪੀ. ਟੀ. ਯੂ. ਵਿਚ ਮੀਂਹ ਦੌਰਾਨ ਹੀ ਮੁੱਖ ਮੰਤਰੀ ਲਈ ਖਾਣਾ ਤਿਆਰ ਕੀਤਾ ਜਾ ਰਿਹਾ ਸੀ। ਭਾਰੀ ਮੀਂਹ ਨਾਲ ਜਿੱਥੇ ਯੂਨੀਵਰਸਿਟੀ ’ਚ ਪਾਣੀ ਭਰ ਗਿਆ, ਉਥੇ ਹੀ ਬਣਾਏ ਗਏ ਖਾਣੇ ਦੇ ਭਾਂਡੇ ਪਾਣੀ ’ਚ ਰੁੜਦੇ ਵਿਖਾਈ ਦਿੱਤੇ।
ਜਦੋਂ ਸਟੇਜ ’ਤੇ ਚੜ੍ਹ PTU ਦੇ ਵਿਦਿਆਰਥੀਆਂ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਇਆ ਭੰਗੜਾ
ਯੂਨੀਵਰਸਿਟੀ ਦੀ ਪੋਲ ਖੋਲ੍ਹਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ਨੂੰ ਵੇਖ ਕੇ ਸਾਫ਼ ਜ਼ਾਹਰ ਹੁੰਦਾ ਹੈ ਕਿ ਮੱਖ ਮੰਤਰੀ ਪੰਜਾਬ ਦੇ ਆਉਣ ’ਤੇ ਯੂਨੀਵਰਸਿਟੀ ’ਚ ਸੁਆਗਤ ਦਾ ਕਿਵੇਂ ਦਾ ਪ੍ਰੋਗਰਾਮ ਰੱਖਿਆ ਗਿਆ ਸੀ।
ਇਹ ਵੀ ਪੜ੍ਹੋ:ਪਲਾਂ 'ਚ ਉਜੜਿਆ ਪਰਿਵਾਰ, ਭੋਗਪੁਰ ਨੇੜੇ ਵਾਪਰੇ ਦਰਦਨਾਕ ਹਾਦਸੇ 'ਚ ਪਿਤਾ-ਪੁੱਤਰ ਸਣੇ ਪੁੱਤਰੀ ਦੀ ਮੌਤ
ਇਥੇ ਦੱਸਣਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਪਈ ਬਾਰਿਸ਼ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿਵਾਈ ਹੈ, ਉਥੇ ਹੀ ਪ੍ਰਸ਼ਾਸਨ ਦੇ ਦਾਅਵਿਆਂ ਦੀ ਵੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਸੜਕਾਂ ਪਾਣੀ ਨਾਲ ਭਰੀਆਂ ਨਜ਼ਰ ਆਈਆਂ ਅਤੇ ਉਥੇ ਹੀ ਕੰਮਾਂ ’ਤੇ ਆਉਣ-ਜਾਣ ਵਾਲੇ ਲੋਕਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਮੁੱਖ ਮੰਤਰੀ ਬਣਨ ਤੋਂ ਪਹਿਲਾਂ ਚਰਨਜੀਤ ਚੰਨੀ ਨੂੰ ਆਇਆ ਸੀ ਰਾਹੁਲ ਗਾਂਧੀ ਦਾ ਫ਼ੋਨ, ਜਾਣੋ ਕੀ ਹੋਈ ਸੀ ਗੱਲਬਾਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ