ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Wednesday, Sep 18, 2024 - 10:15 AM (IST)

ਚਰਨਜੀਤ ਸਿੰਘ ਚੰਨੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਚੰਡੀਗੜ੍ਹ/ਜੈਤੋ (ਮਨਜੋਤ/ਪਰਾਸ਼ਰ)- ਕਾਂਗਰਸ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਵੀ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਲਈ Good News: ਵੱਡਾ ਤੋਹਫ਼ਾ ਦੇਣ ਜਾ ਰਹੀ ਸਰਕਾਰ

ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਵੱਲੋਂ ਜਾਰੀ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਚੰਨੀ ਅਤੇ ਅਗਨੀਹੋਤਰੀ ਦੀ ਨਿਯੁਕਤੀ ਕੀਤੀ।  ਜੰਮੂ-ਕਸ਼ਮੀਰ ’ਚ 3 ਪੜਾਵਾਂ ’ਚ ਚੋਣਾਂ ਹੋ ਰਹੀਆਂ ਹਨ। ਪਹਿਲੇ ਪੜਾਅ ’ਚ 24 ਸੀਟਾਂ ਲਈ ਵੋਟਾਂ ਅੱਜ ਪੈ ਰਹੀਆਂ ਹਨ। ਇਸ ਤੋਂ ਬਾਅਦ 25 ਸਤੰਬਰ ਨੂੰ ਦੂਜੇ ਪੜਾਅ ’ਚ 26 ਸੀਟਾਂ ਲਈ ਅਤੇ ਤੀਸਰੇ ਪੜਾਅ ’ਚ 40 ਸੀਟਾਂ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News