ਔਰਤਾਂ ਦੇ ਬਿਆਨ 'ਤੇ ਕਸੂਤੇ ਫਸੇ ਚਰਨਜੀਤ ਚੰਨੀ, ਜਾਰੀ ਹੋਇਆ ਨੋਟਿਸ (ਵੀਡੀਓ)

Monday, Nov 18, 2024 - 03:07 PM (IST)

ਔਰਤਾਂ ਦੇ ਬਿਆਨ 'ਤੇ ਕਸੂਤੇ ਫਸੇ ਚਰਨਜੀਤ ਚੰਨੀ, ਜਾਰੀ ਹੋਇਆ ਨੋਟਿਸ (ਵੀਡੀਓ)

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਵਾਰ ਮੁੜ ਵਿਵਾਦਾਂ 'ਚ ਫਸ ਗਏ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਦਰਅਸਲ ਚਰਨਜੀਤ ਸਿੰਘ ਚੰਨੀ ਨੇ ਔਰਤਾਂ ਖ਼ਿਲਾਫ਼ ਵਿਵਾਦਿਤ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਹੈ ਕਿ ਚਰਨਜੀਤ ਚੰਨੀ ਦੀ ਵੀਡੀਓ ਸਭ ਨੇ ਦੇਖੀ ਹੈ, ਉਨ੍ਹਾਂ ਨੇ ਔਰਤਾਂ ਦੇ ਖ਼ਿਲਾਫ਼ ਗਲਤ ਟਿੱਪਣੀ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਅਧਿਆਪਕਾਂ ਨੂੰ ਨਵੇਂ ਹੁਕਮਾਂ ਨੇ ਪਾਈ Tension! ਪੜ੍ਹੋ ਕੀ ਹੈ ਪੂਰੀ ਖ਼ਬਰ

ਚੰਨੀ ਨੇ ਜਿਸ ਸ਼ਬਦਵਲੀ ਦੀ ਵਰਤੋਂ ਕੀਤੀ ਹੈ, ਉਹ ਨਾ ਸਹਿਣਯੋਗ ਹੈ। ਇਸ ਲਈ ਉਨ੍ਹਾਂ ਨੇ ਕਿਹਾ ਕਿ ਚੰਨੀ ਖ਼ਿਲਾਫ਼ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਵੀ ਨੋਟਿਸ ਲੈਣਾ ਚਾਹੀਦਾ ਹੈ। ਮਹਿਲਾ ਕਮਿਸ਼ਨ ਨੇ ਕਿਹਾ ਕਿ ਜੇਕਰ ਚੰਨੀ ਨੇ ਇਕ ਦਿਨ 'ਚ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਡੀ. ਜੀ. ਪੀ. ਨੂੰ ਪੱਤਰ ਲਿਖਿਆ ਜਾਵੇਗਾ।

ਇਹ ਵੀ ਪੜ੍ਹੋ : ਵਿਆਹਾਂ ਦੇ ਸੀਜ਼ਨ ਦੌਰਾਨ ਆ ਗਈ ਵੱਡੀ ਖ਼ਬਰ, ਬੇਹੱਦ Alert ਰਹਿਣ ਦੀ ਲੋੜ
ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਚਰਨਜੀਤ ਚੰਨੀ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੇ ਹੱਕ 'ਚ ਚੋਣ ਪ੍ਰਚਾਰ ਕਰਨ ਪੁੱਜੇ ਸਨ। ਚਰਨਜੀਤ ਸਿੰਘ ਚੰਨੀ ਨੇ 2 ਕੁੱਤਿਆਂ ਦੀ ਕਹਾਣੀ ਸੁਣਾ ਕੇ ਔਰਤਾਂ ਪ੍ਰਤੀ ਵਿਵਾਦਿਤ ਬਿਆਨ ਦਿੱਤਾ ਸੀ। ਉਨ੍ਹਾਂ ਦੀ ਔਰਤਾਂ ਪ੍ਰਤੀ ਵਿਵਾਦਿਤ ਟਿੱਪਣੀਆਂ ਕਰਨ ਦੀ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਵਿਰੋਧੀਆਂ ਵਲੋਂ ਲਗਾਤਾਰ ਉਨ੍ਹਾਂ 'ਤੇ ਨਿਸ਼ਾਨਾ ਸਾਧਿਆ ਜਾ ਰਿਹਾ ਹੈ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News