ਭੈਣੀ ਸਾਹਿਬ ਪੁੱਜੇ ਮੁੱਖ ਮੰਤਰੀ ਚੰਨੀ, ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਨਾਲ ਕੀਤੀ ਮੁਲਾਕਾਤ (ਤਸਵੀਰਾਂ)
Saturday, Nov 20, 2021 - 12:19 PM (IST)
 
            
            ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਲੁਧਿਆਣਾ ਦੇ ਨਾਲ ਲੱਗਦੇ ਭੈਣੀ ਸਾਹਿਬ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਨਾਮਧਾਰੀ ਸੰਪਰਦਾ ਦੇ ਬਾਬਾ ਉਦੈ ਸਿੰਘ ਦੇ ਨਾਲ ਮੁਲਾਕਾਤ ਕਰਨ ਪਹੁੰਚੇ। ਮੁੱਖ ਮੰਤਰੀ ਚੰਨੀ ਨੇ ਕਾਫ਼ੀ ਦੇਰ ਤੱਕ ਉਨ੍ਹਾਂ ਨਾਲ ਬੈਠਕ ਕੀਤੀ ਅਤੇ ਫਿਰ ਨਾਮਧਾਰੀ ਭਾਈਚਾਰੇ ਵੱਲੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵੱਲੋਂ ਭੈਣੀ ਸਾਹਿਬ 'ਚ ਲੱਗੀ ਹਾਕੀ ਐਸਟਰੋਟਰਫ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਬਾਬਾ ਉਦੈ ਸਿੰਘ, ਮੁੱਖ ਮੰਤਰੀ ਚੰਨੀ ਨੂੰ ਐਸਟਰੋਟਰਫ ਬਾਰੇ ਜਾਣਕਾਰੀ ਸਾਂਝੀ ਕਰਦੇ ਵਿਖਾਈ ਦਿੱਤੇ। ਮੁੱਖ ਮੰਤਰੀ ਚੰਨੀ ਨਾਲ ਗਿੱਲ ਹਲਕੇ ਤੋਂ ਵਿਧਾਇਕ ਕੁਲਦੀਪ ਵੈਦ ਅਤੇ ਸਮਰਾਲਾ ਹਲਕੇ ਤੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਮੈਡੀਕਲ ਸਟੋਰ ਦੇ ਮਾਲਕ ਦੀ ਸ਼ਰਮਨਾਕ ਕਰਤੂਤ, ਉਧਾਰ ਦਵਾਈ ਦੇਣ ਬਦਲੇ ਜਨਾਨੀ ਨਾਲ ਕੀਤਾ ਜਬਰ-ਜ਼ਿਨਾਹ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੁਧਿਆਣਾ ਤੋਂ ਹੀ ਅਗਾਮੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਉਹ ਲੁਧਿਆਣਾ ਦੇ ਅਰੋੜਾ ਪੈਲੇਸ ਦਾਣਾ ਮੰਡੀ ਨੇੜੇ 22 ਨਵੰਬਰ ਨੂੰ ਵੱਡਾ ਇਕੱਠ ਕਰਨ ਜਾ ਰਹੇ ਹਨ।
ਇਹ ਵੀ ਪੜ੍ਹੋ : CM ਚੰਨੀ ਦਾ ਵੱਡਾ ਐਲਾਨ, ਗਾਇਕ ਸੁਖਵਿੰਦਰ ਸਿੰਘ ਤੇ ਸ਼ਾਇਰ ਸੁਰਜੀਤ ਪਾਤਰ ਨੂੰ ਮਿਲਿਆ ਕੈਬਨਿਟ ਰੈਂਕ

ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵਿਸ਼ੇਸ਼ ਤੌਰ 'ਤੇ ਸ਼ਿਰੱਕਤ ਕਰਨਗੇ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            