ਸਿੱਧੂ ਦੇ ਟਵੀਟ ''ਤੇ ਚੰਨੀ ਦਾ ਵੱਡਾ ਬਿਆਨ, ਕਿਹਾ-ਕੇਂਦਰੀ ਪੈਨਲ ਦੇ ਆਧਾਰ ''ਤੇ ਹੀ ਹੋਵੇਗੀ ਪੰਜਾਬ ਦੇ DGP ਦੀ ਨਿਯੁਕਤੀ
Sunday, Oct 03, 2021 - 06:20 PM (IST)
ਰੋਪੜ/ਮੋਰਿੰਡਾ (ਸੱਜਣ ਸੈਣੀ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਨਵੇਂ ਡੀ. ਜੀ. ਪੀ. ਦੀ ਨਿਯੁਕਤੀ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਸੂਬਾ ਸਰਕਾਰ ਨੇ 30 ਸਾਲ ਤੋਂ ਵੱਧ ਸਰਵਿਸ ਵਾਲੇ ਸਾਰੇ ਅਫ਼ਸਰਾਂ ਦਾ ਨਾਮ ਕੇਂਦਰ ਨੂੰ ਭੇਜ ਦਿੱਤਾ ਹੈ। ਮੋਰਿੰਡਾ ਵਿਖੇ ਇਕ ਸਮਾਗਮ ਦੌਰਾਨ ਕਰਜ਼ਾ ਮੁਆਫ਼ੀ ਅਤੇ ਲਾਲ ਲਕੀਰ ਸਕੀਮ ਤਹਿਤ ਡਰੋਨ ਮੈਪਿੰਗ ਦੀ ਸ਼ੁਰੂਆਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਸਿੱਧੂ ਦੇ ਟਵੀਟ ਬਾਰੇ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿਚ ਅਜੇ ਡੀ. ਜੀ. ਪੀ. ਲੱਗਣਾ ਹੈ।
ਇਹ ਵੀ ਪੜ੍ਹੋ : ਪਰਗਟ ਸਿੰਘ ਦੇ ਵੱਡੇ ਇਲਜ਼ਾਮ, ਕਿਹਾ-ਕੈਪਟਨ ਦੇ ਕਹਿਣ 'ਤੇ ਕੇਂਦਰ ਨੇ ਲਾਈ ਝੋਨੇ ਦੀ ਖ਼ਰੀਦ 'ਤੇ ਰੋਕ (ਵੀਡੀਓ)
ਇਸ ਦੇ ਲਈ ਸਿੱਧਾ ਜਿਹਾ ਕਾਨੂੰਨ ਹੈ ਅਤੇ ਮੈਂ ਸਿੱਧੂ ਸਾਬ੍ਹ ਨਾਲ ਇਸ ਬਾਰੇ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਪਤਾ ਹੈ। ਚੰਨੀ ਨੇ ਕਿਹਾ ਕਿ ਪੰਜਾਬ ਦਾ ਡੀ. ਜੀ. ਪੀ. ਲਗਾਉਣ ਲਈ ਉਨ੍ਹਾਂ ਅਫ਼ਸਰਾਂ ਦੇ ਨਾਂ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ। ਸਿੱਧੂ ਸਾਬ੍ਹ ਨੂੰ ਵੀ ਪਤਾ ਹੈ ਕਿ ਡੀ. ਜੀ. ਪੀ. ਲਾਉਣ ਲਈ ਜਿਹੜੇ ਪੁਲਸ ਅਫ਼ਸਰਾਂ ਦੀ 30 ਸਾਲ ਤੱਕ ਸਰਵਿਸ ਹੋ ਚੁੱਕੀ ਹੈ, ਉਨ੍ਹਾਂ ਦੇ ਨਾਂ ਕੇਂਦਰ ਸਰਕਾਰ ਨੂੰ ਭੇਜੇ ਜਾਂਦੇ ਹਨ। ਪਿਛਲੇ ਡੀ. ਜੀ. ਪੀ. ਦਾ ਸਮਾਂ ਪੂਰਾ ਹੋਣ ਤੋਂ ਬਾਅਦ ਸਾਰਿਆਂ ਦੇ ਨਾਂ ਕੇਂਦਰ ਸਰਕਾਰ ਨੂੰ ਭੇਜੇ ਗਏ ਹਨ। ਸੂਬਾ ਸਰਕਾਰ ਹੁਣ ਡੀ. ਜੀ. ਪੀ. ਨਿਯੁਕਤ ਕਰਨ ਲਈ ਕੇਂਦਰ ਵੱਲੋਂ ਭੇਜੇ ਜਾਣ ਵਾਲੇ ਤਿੰਨ ਅਫ਼ਸਰਾਂ ਦੇ ਪੈਨਲ ਦੀ ਉਡੀਕ ਕਰ ਰਹੀ ਹੈ।
ਇਹ ਵੀ ਪੜ੍ਹੋ : ਸਿੱਧੂ ਦੇ ਅਸਤੀਫ਼ੇ ’ਤੇ ਸਸਪੈਂਸ ਬਰਕਰਾਰ, ਹਰੀਸ਼ ਚੌਧਰੀ ਬੋਲੇ-ਹਾਈਕਮਾਨ ਲਵੇਗਾ ਫ਼ੈਸਲਾ
ਚੰਨੀ ਨੇ ਅੱਗੇ ਕਿਹਾ ਕਿ ਇਸ ਤੋਂ ਬਾਅਦ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਰਾਏ ਕਰਕੇ ਡੀ. ਜੀ. ਪੀ. ਦਾ ਨਾਮ ਤੈਅ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣਾ ਕੰਮ ਨੇਕ ਨੀਤੀ, ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕਰ ਰਹੀ ਹੈ ਅਤੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਕੰਮ ਪ੍ਰਦੇਸ਼ ਕਾਂਗਰਸ ਪ੍ਰਧਾਨ ਵੇਖ ਰਹੇ ਹਨ ਅਤੇ ਪਾਰਟੀ ਅਤੇ ਸਰਕਾਰ ਵਿਚਾਲੇ ਬਿਹਤਰ ਤਾਲਮੇਲ ਲਈ ਕਮੇਟੀ ਬਣਾਈ ਗਈ ਹੈ। 58 ਸਾਲ ਤੋਂ ਵੱਧ ਉਮਰ ਦੇ ਸਰਕਾਰੀ ਕਰਮਚਾਰੀਆਂ ਨੂੰ ਸੇਵਾ ਮੁਕਤ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਚੰਨੀ ਨੇ ਕਿਹਾ ਕਿ ਕੋਈ ਵੀ 58 ਸਾਲ ਤੋਂ ਵੱਧ ਉਮਰ ਦਾ ਕਰਮਚਾਰੀ ਸੇਵਾ ਵਿੱਚ ਨਹੀਂ ਰਹੇਗਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਸ ਦੀ ਜਗ੍ਹਾ ਨੌਜਵਾਨ ਪੀੜ੍ਹੀ ਨੂੰ ਮੌਕਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੋਰੋਨਾ ਦੌਰਾਨ ਮਾਪਿਆਂ ਨੂੰ ਗੁਆ ਚੁੱਕੀਆਂ ਧੀਆਂ ਲਈ ਆਸ਼ੀਰਵਾਦ ਸਕੀਮ ਤਹਿਤ ਲਿਆ ਵੱਡਾ ਫ਼ੈਸਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ