ਸੁੰਦਰ ਸ਼ਾਮ ਅਰੋੜਾ ਦੀ ਨਾਰਾਜ਼ਗੀ ਦੂਰ ਕਰਨ ਪੁੱਜੇ CM ਚੰਨੀ, ਤਾਰੀਫ਼ਾਂ ਕਰਕੇ ਕਿਹਾ-ਪਾਰਟੀ ਦੇਵੇਗੀ ਅਹਿਮ ਜ਼ਿੰਮੇਵਾਰੀ

10/17/2021 4:41:24 PM

ਹੁਸ਼ਿਆਰਪੁਰ (ਅਮਰੀਕ)— ਪੰਜਾਬ ਕਾਂਗਰਸ ’ਚ ਪਿਛਲੇ ਸਮੇਂ ਹੋਏ ਵੱਡੇ ਫੇਰਬਦਲ ਅਤੇ ਪੰਜਾਬ ਕੈਬਨਿਟ ਮੰਤਰੀ ਤੋਂ ਛਾਂਟੀ ਹੋਏ ਮੰਤਰੀਆਂ ਦੀ ਨਾਰਾਜ਼ਗੀ ਦੂਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਹੁਸ਼ਿਆਰਪੁਰ ਦੇ ਦੌਰੇ ’ਤੇ ਪਹੁੰਚੇ। ਇਸ ਦੌਰਾਨ ਸਭ ਤੋਂ ਪਹਿਲਾਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ’ਚ ਰਹੇ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੇ। ਇਸ ਦੇ ਬਾਅਦ ਉਹ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ਆਦੀਆ ਅਤੇ ਫਿਰ ਹਲਕਾ ਚੱਬੇਵਾਲ ਦੇ ਡਾਕਟਰ ਰਾਜ ਕੁਮਾਰ ਵੇਰਕਾ ਦੇ ਘਰ ਪਹੁੰਚੇ। 

ਇਸ ਮੌਕੇ ਆਪਣੇ ਸੰਬੋਧਨ ’ਚ ਚਰਨਜੀਤ ਸਿੰਘ ਚੰਨੀ ਨੇ ਸ਼ਾਮ ਸੁੰਦਰ ਅਰੋੜਾ ਦੀਆਂ ਤਾਰੀਫ਼ਾਂ ਕਰਦੇ ਹੋਏ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਛੇਤੀ ਹੀ ਇਲਾਕੇ ’ਚ ਵੱਡੀ ਜ਼ਿੰਮੇਵਾਰੀ ਦੇਣ ਜਾ ਰਹੀ ਹੈ। ਚੰਨੀ ਨੇ ਕਿਹਾ ਕਿ ਸ਼ਾਮ ਸੁੰਦਰ ਅਰੋੜਾ ਨੇ ਪਾਰਟੀ ਲਈ ਸ਼ਲਾਘਾਯੋਗ ਕੰਮ ਕੀਤੇ ਹਨ, ਜਿਸ ਦੇ ਲਈ ਪਾਰਟੀ ਹੁਣ ਅਰੋੜਾ ਨੂੰ ਇਲਾਕੇ ਦੀ ਵੱਡੀ ਜ਼ਿੰਮੇਵਾਰੀ ਦੇਣ ਜਾ ਰਹੀ ਹੈ ਤਾਂਕਿ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। 

ਇਹ ਵੀ ਪੜ੍ਹੋ: ਫਗਵਾੜਾ: ਦੋ ਜਿਗਰੀ ਦੋਸਤਾਂ ਵੱਲੋਂ ਦੋਸਤ ਦਾ ਬੇਰਹਿਮੀ ਨਾਲ ਕਤਲ, ਸਾਹਮਣੇ ਆਈ ਵਜ੍ਹਾ ਨੇ ਉਡਾਏ ਪੁਲਸ ਦੇ ਹੋਸ਼

ਚੰਨੀ ਨੇ ਕਿਹਾ ਕਿ ਕਈ ਬੰਦਿਆਂ ’ਚ ਮੈਨੇਜਮੈਂਟ ਨੂੰ ਸੰਭਾਲਣ ਦੀ ਯੋਗਤਾ ਹੰੁਦੀ ਹੈ, ਸ਼ਾਮ ਸੁੰਦਰ ’ਚ ਅਜਿਹੇ ਗੁਣ ਹਨ ਕਿ ਕਿਵੇਂ ਪਾਰਟੀ ਨੂੰ ਚੋਣਾਂ ਲੜਾਉਣੀਆਂ ਹਨ। ਮੈਨੂੰ ਜਦੋਂ ਵੀ ਸਲਾਹ ਦੀ ਲੋੜ ਹੁੰਦੀ ਹੈ ਤਾਂ ਸ਼ਾਮ ਸੁੰਦਰ ਅਰੋੜਾ ਨੂੰ ਫੋਨ ਕਰਦਾ ਹਾਂ। ਮੈਂ ਗੁਰਦਾਸਪੁਰ ਜਾਣ ਤੋਂ ਪਹਿਲਾਂ ਕਈ ਵਾਰ ਅਰੋੜਾ ਜੀ ਦੇ ਘਰ ਰੁਕ ਕੇ ਰਿਹਾ ਹਾਂ। ਸਾਡਾ ਬੇਹੱਦ ਗੂੜਾ ਰਿਸ਼ਤਾ ਹੈ। ਆਉਣ ਵਾਲੇ ਦਿਨਾਂ ’ਚ ਸ਼ਾਮ ਸੁੰਦਰ ਅਰੋੜਾ ਨੂੰ ਇਸ ਇਲਾਕੇ ਦਾ ਇੰਚਾਰਜ ਲਗਾ ਕੇ ਪਾਰਟੀ ਚੋਣਾਂ ਲੜੇਗੀ।ਇਸ ਦੌਰਾਨ ਚੰਨੀ ਉਨ੍ਹਾਂ ਮੰਤਰੀਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਦੀ ਕੈਬਨਿਟ ’ਚੋਂ ਛੁੱਟੀ ਹੋ ਚੁੱਕੀ ਹੈ ਤਾਂਕਿ ਉਨ੍ਹਾਂ ਦੀ ਨਾਰਾਜ਼ਗੀ ਦੂਰ ਕੀਤੀ ਜਾ ਸਕੇ। ਇਸੇ ਤਰ੍ਹਾਂ ਹੀ ਬਲਬੀਰ ਸਿੰਘ ਸਿੱੱਧੂ ਸਮੇਤ ਗੁਰਪ੍ਰੀਤ ਕਾਂਗੜ ਨੂੰ ਅਜਿਹੀ ਹੀ ਕੋਈ ਜ਼ਿੰਮੇਵਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਇਕਬਾਲ ਸਿੰਘ ਲਾਲਪੁਰਾ ਦੇ ਬੇਬਾਕ ਬੋਲ, ਸਿੱਖਾਂ 'ਚ ਹੋ ਰਹੀ ਧਰਮ ਤਬਦੀਲੀ ਸਣੇ ਕਈ ਮੁੱਦਿਆਂ 'ਤੇ ਕੀਤੀ ਖੁੱਲ੍ਹ ਕੇ ਚਰਚਾ

ਇਸ ਦੌਰਾਨ ਉਨ੍ਹਾਂ ਦੋਆਬੇ ਨੂੰ ਪੰਜਾਬ ’ਚ ਮੋਹਾਰੀ ਏਰੀਆ ਬਣਾਉਣ ਦਾ ਵੀ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਹੁਸ਼ਿਆਰਪੁਰ ਦੇ ਵਿਕਾਸ ਕੰਮਾਂ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 10 ਕਰੋੜ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ।  ਇਥੇ ਦੱਸਣਯੋਗ ਹੈ ਕਿ ਬੇਸ਼ਕ ਪੰਜਾਬ ਸਰਕਾਰ ’ਚ ਸਭ ਕੁਝ ਠੀਕ ਹੋਣ ਦਾ ਦਾਅਵਾ ਭਰਿਆ ਜਾ ਰਿਹਾ ਹੈ ਪਰ ਅੰਦਰ ਖਾਤੇ ਪਾਰਟੀ ਅੱਜ ਵੀ ਨਾਰਾਜ਼ਗੀ ਦੂਰ ਕਰਨ ’ਚ ਲੱਗੀ ਹੋਈ ਹੈ। ਆਪਣੀ ਗੁਰਦਾਸਪੁਰ ਦੀ ਫੇਰੀ ਤੋਂ ਪਹਿਲਾਂ ਹੁਸ਼ਿਆਰਪੁਰ ਰੁਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਸ਼ਿਆਰਪੁਰ ਨਾਲ ਸਬੰਧਤ ਵਿਧਾਇਕਾਂ ਦੇ ਘਰ ਪਹੁੰਚੇ। 

ਇਹ ਵੀ ਪੜ੍ਹੋ: ਦੁਸਹਿਰੇ ਦੇ ਤਿਉਹਾਰ ਮੌਕੇ ਦੋ ਕਰੋੜ ਦੀਆਂ ਜਲੇਬੀਆਂ ਖਾ ਗਏ ਜਲੰਧਰ ਵਾਸੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri